ਹੁਸ਼ਿਆਰਪੁਰ / 11 ਅਗਸਤ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹੇ ਵਿੱਚ ਛੋਟ ਦੇ ਹੁਕਮ ਜਾਰੀ ਕਰਦਿਆਂ ਜਨਮ ਅਸ਼ਟਮੀ ਦੇ ਤਿਉਹਾਰ ਦੇ ਮੱਦੇਨਜ਼ਰ 12/13 ਅਗਸਤ ਦੀ ਰਾਤ ਨੂੰ 1 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦੇ ਕਰਫਿਊ ਵਿੱਚ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 31 ਜੁਲਾਈ 2020 ਨੂੰ ਜਾਰੀ ਹੁਕਮਾਂ ਮੁਤਾਬਕ ਹੋਰ ਸ਼ਰਤਾਂ ਬਰਕਰਾਰ ਰਹਿਣਗੀਆਂ।