*ਟੈਸਟਾਂ ਲਈ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਦੀ ਅਪੀਲ **ਕਿਹਾ ਜਲਦ ਟੈਸਟ, ਜਲਦ ਇਲਾਜ ਅਤੇ ਕੰਟੇਨਮੈਂਟ ਜੋਨ ਖੁੱਲ੍ਹਣ ’ਚ ਹੋਣਗੇ ਸਹਾਈ, ਜ਼ਿਲ੍ਹੇ ’ਚ ਪੰਜ ਮਾਈਕਰੋ ਕੰਟੇਨਮੈਂਟ ਜ਼ੋਨ ***ਟੈਸਟਾਂ ’ਚ ਸਹਿਯੋਗ ਨਾ ਦੇਣ ਵਾਲਿਆਂ ਖਿਲਾਫ ਕਾਰਵਾਈ ਦੀ ਚਿਤਾਵਨੀ
ਹੁਸ਼ਿਆਰਪੁਰ / 11 ਅਗਸਤ / ਨਿਊ ਸੁਪਰ ਭਾਰਤ ਨਿਊਜ
ਜ਼ਿਲ੍ਹੇ ਵਿੱਚ ਵੱਧ ਰਹੇ ਕੋਵਿਡ ਕੇਸਾਂ ਦੇ ਮੱਦੇਨਜ਼ਰ ਵਾਇਰਸ ਦੀ ਲੜੀ ਤੋੜਨ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੇ ਸਾਰੇ ਵਸਨੀਕਾਂ ਨੂੰ ਕੋਵਿਡ ਟੈਸਟ ਕਰਵਾਉਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਇਸ ਲਈ ਸਿਹਤ ਟੀਮਾਂ ਦਾ ਸਹਿਯੋਗ ਕਰਨ ਦੀ ਤਾਕੀਦ ਕੀਤੀ।
ਅੱਜ ਇਥੇ ਮੁਕੇਰੀਆਂ ਤਹਿਸੀਲ ਦੇ ਪਿੰਡ ਰਣਸੋਤਾ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਦਿਆਂ ਅਪਨੀਤ ਰਿਆਤ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੇ ਵਸਨੀਕ ਜਲਦ ਤੋਂ ਜਲਦ ਆਪਣੇ ਟੈਸਟ ਕਰਵਾਉਣ ਕਿਉਂਕਿ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਜਲਦ ਟੈਸਟ ਯਕੀਨਣ ਜਲਦ ਇਲਾਜ ਅਤੇ ਜਲਦ ਕੰਟੇਨਮੈਂਟ ਜ਼ੋਨ ਖੋਲ੍ਹਣ ਵਿੱਚ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚ ਤਿੰਨ-ਦਿਨਾਂ ਅੰਦਰ ਸੈਂਪਲ ਲਏ ਜਾਣੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਣਸੋਤਾ ਪਿੰਡ ਸਮੇਤ ਜ਼ਿਲ੍ਹੇ ਵਿੱਚ ਪੰਜ ਮਾਈਕਰੋ ਕੰਟੇਨਮੈਂਟ ਜ਼ੋਨ ਹਨ ਜਿਨ੍ਹਾਂ ਵਿੱਚ ਵਾਰਡ ਨੰਬਰ 6 ਨੇੜੇ ਦੀਪ ਕਾਲੋਨੀ ਨੰਗਲ ਰੋਡ ਗੜ੍ਹਸ਼ੰਕਰ, ਵਾਰਡ ਨੰਬਰ 4 ਮੁਹੱਲਾ ਜੌੜਿਆਂ, ਵਾਰਡ ਨੰਬਰ 11 ਮੁਹੱਲਾ ਰੈਂਕਾਂ ਗੜ੍ਹਸ਼ੰਕਰ, ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰਬਰ 1 ਤੋਂ 7 ਅਤੇ ਵਾਰਡ ਨੰਬਰ 27 ਹੁਸ਼ਿਆਰਪੁਰ ਸ਼ਾਮਲ ਹਨ।
ਆਪਣੀ ਅਪੀਲ ਵਿੱਚ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ ਟੈਸਟ ਨੂੰ ਲੈ ਕੇ ਹਿਚਕਿਚਾਉਣ ਜਾਂ ਘਬਰਾਉਣ ਦੀ ਲੋੜ ਨਹੀਂ ਸਗੋਂ ਵਾਇਰਸ ਦੀ ਰੋਕਥਾਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ ਹੈ ਜਿਸ ਲਈ ਸਾਰੇ ਲੋਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੈਂਪਲ ਲੈਣ ਲਈ ਆਉਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਜ਼ੋਨਾਂ ਵਿੱਚ ਇਹ ਟੀਮਾਂ ਘਰ-ਘਰ ਜਾ ਕੇ ਜਾਂ ਫਿਰ ਇਕ ਥਾਂ ਦੀ ਸ਼ਨਾਖਤ ਕਰਕੇ ਸੈਂਪਲ ਲੈਣਗੀਆਂ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕਰੋਨਾ ਵਾਇਰਸ ਦੇ ਅੱਗੋਂ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ।
ਜ਼ਿਲ੍ਹੇ ਵਿੱਚ ਵੱਧ ਰਹੇ ਕੋਵਿਡ ਕੇਸਾਂ ਸਬੰਧੀ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਲੋੜੀਂਦੇ ਇੰਤਜਾਮ ਕੀਤੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੈਂਪÇਲੰਗ ਆਦਿ ਦੇ ਮੁਕੰਮਲ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿਹਤ ਵਿਭਾਗ ਜਾਂ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਨਾਲ ਸਹਿਯੋਗ ਨਹੀਂ ਕਰਨਗੇ ਉਨ੍ਹਾਂ ਵਿਰੁੱਧ ਧਾਰਾ 269 ਆਈ.ਪੀ.ਸੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।
ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚ ਮੈਡੀਕਲ ਸੇਵਾਵਾਂ ਜਾਂ ਲਾਜ਼ਮੀ ਸੇਵਾਵਾਂ ਤੋਂ ਇਲਾਵਾ ਕਿਸੇ ਸਰਗਰਮੀ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਵਲੋਂ ਘਰ-ਘਰ ਜਾ ਕੇ ਲੋੜੀਂਦੀ ‘ਕੰਟੇਕਟ ਟਰੇਸਿੰਗ’ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਟੇਨਮੈਂਟ ਜ਼ੋਨਾਂ ਵਿੱਚ ਪਾਬੰਦੀਆਂ ਘੱਟੋ-ਘੱਟ-14 ਦਿਨ ਤੱਕ ਲਾਗੂ ਰਹਿੰਦੀ ਹੈ ਅਤੇ ਆਖਰੀ ਹਫ਼ਤੇ ਵਿੱਚ ਇਕ ਤੋਂ ਵੱਧ ਕੇਸ ਨਾ ਆਉਣ ਦੀ ਸੂਰਤ ਵਿੱਚ ਮਾਈਕਰੋ ਕੰਟੇਨਮੈਂਟ ਜ਼ੋਨ ਖੋਲ੍ਹ ਦਿੱਤਾ ਜਾਵੇਗਾ ਨਹੀਂ ਤਾਂ ਇਹ ਪਾਬੰਦੀਆਂ ਇਕ ਹਫ਼ਤੇ ਲਈ ਵਧਾ ਦਿੱਤੀਆਂ ਜਾਂਦੀਆਂ ਹਨ।