20 ਕਿਲੋ ਚੂਰਾ ਪੋਸਤ ਸਮੇਤ 2 ਕਾਬੂ

ਹੁਸ਼ਿਆਰਪੁਰ / 13 ਅਗਸਤ / ਨਿਊ ਸੁਪਰ ਭਾਰਤ ਨਿਊਜ
ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਤੇਜ਼ ਕੀਤੀ ਮੁਹਿੰਮ ਤਹਿਤ ਮੁਕੇਰੀਆਂ ਪੁਲਿਸ ਨੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਨ ਉਪਰੰਤ ਥਾਣਾ ਮੁਕੇਰੀਆਂ ’ਚ ਐਨ.ਡੀ.ਪੀ.ਐਸ ਐਕਟ ਦੀ ਧਾਰਾ 15-61-85 ਹੇਠ ਮੁਕੱਦਮਾ ਦਰਜ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਜਾਂਚ) ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਕੇਰੀਆਂ ਪੁਲਿਸ ਵਲੋਂ ਲਾਏ ਨਾਕੇ ਦੌਰਾਨ ਪਠਾਨਕੋਟ ਵਲੋਂ ਆ ਰਹੀ ਇਕ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਰ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਦੋਵਾਂ ਦੀ ਸ਼ਨਾਖਤ ਰੋਹਿਤ ਵਾਸੀ ਮਾਊਟ ਐਵੀਨਿਊ ਹੁਸ਼ਿਆਰਪੁਰ ਅਤੇ ਗੁਰਵਿੰਦਰ ਵਾਸੀ ਮੁਗੋਵਾਲ ਹਾਲ ਵਾਸੀ ਮਾਊਟ ਐਵੀਨਿਊ ਹੁਸ਼ਿਆਰਪੁਰ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕਾਰ ਦੀ ਤਲਾਸ਼ੀ ਦੌਰਾਨ ਡਿੱਗੀ ਵਿਚੋਂ 20 ਕਿਲੋ ਡੋਡੇ ਪੋਸਟ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਪੁੱਛਗਿਛ ਕੀਤੀ ਜਾ ਰਹੀ ਹੈ।