February 23, 2025

ਮਿਸ਼ਨ ਫਤਿਹ; ਜ਼ਿਲ੍ਹੇ ’ਚ ਹੁਣ ਤੱਕ 42931 ਸੈਂਪਲ ਆ ਚੁੱਕੇ ਹਨ ਨੈਗੇਟਿਵ **ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿ ਸਕਦੇ ਹਨ ਲੋਕ : ਡਿਪਟੀ ਕਮਿਸ਼ਨਰ

0

ਹੁਸ਼ਿਆਰਪੁਰ / 21 ਅਗਸਤ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 42931  ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 761 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ’ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 47295 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 1254  ਸੈਂਪਲ ਲਏ ਗਏ ਹਨ ਅਤੇ 1292 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 37 ਨਵੇਂ ਕੇਸ ਆਉਣ ਨਾਲ ਜ਼ਿਲ੍ਹੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 973 ਹੋ ਗਈ ਹੈ। ਉਨ੍ਹਾਂ ਕਿਹਾ ਕਿ ਐਕਟਿਵ ਕੇਸ 186 ਹਨ। ਉਨ੍ਹਾਂ ਕਿਹਾ ਕਿ 3404 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 75 ਕੇਸ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 37 ਆਏ ਕੇਸਾਂ ਵਿੱਚ ਸੁਭਾਸ਼ ਨਗਰ, ਸਰੂਪ ਨਗਰ, ਸਿਵਲ ਲਾਈਨ, ਅਸਲਾਮਾਬਾਦ ਮੁਹੱਲੇ ਦੇ 7 ਕੇਸ, ਗੜ੍ਹਸ਼ੰਕਰ ਦੇ 5, ਮੁਕੇਰੀਆਂ 6, ਦਸੂਹਾ 4, ਬੁਢਾਬੜ 7, ਨਿਹਾਲਪੁਰ 2, ਝੀਗੜ ਕਲਾਂ 1, ਹਰਿਆਣਾ 1, ਨੂਰਪੁਰ 1, ਮਹਿਤਪੁਰ 1, ਮੰਡ ਪਿੰਡ 1 ਅਤੇ ਟਾਂਡਾ ਸਿਹਤ ਬਲਾਕ ਨਾਲ ਸਬੰਧਤ 1 ਕੇਸ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ’ਤੇ ਆਪਣਾ ਕੋਵਿਡ-19 ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣ। ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। 

Leave a Reply

Your email address will not be published. Required fields are marked *