ਮਿਸ਼ਨ ਫਤਿਹ; ਜ਼ਿਲ੍ਹੇ ’ਚ ਹੁਣ ਤੱਕ 45347 ਸੈਂਪਲ ਆ ਚੁੱਕੇ ਹਨ ਨੈਗੇਟਿਵ **ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿ ਸਕਦੇ ਹਨ ਲੋਕ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ / 23 ਅਗਸਤ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 45347 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 856 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ’ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 49678 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 729 ਸੈਂਪਲ ਲਏ ਗਏ ਹਨ ਅਤੇ 1338 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 27 ਨਵੇਂ ਕੇਸ ਆਉਣ ਨਾਲ ਜ਼ਿਲ੍ਹੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 1049 ਹੋ ਗਈ ਹੈ। ਉਨ੍ਹਾਂ ਕਿਹਾ ਕਿ ਐਕਟਿਵ ਕੇਸ 164 ਹਨ। ਉਨ੍ਹਾਂ ਕਿਹਾ ਕਿ 3298 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 76 ਕੇਸ ਇਨਵੈਲਿਡ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 27 ਆਏ ਪੋਜ਼ੀਟਿਵ ਕੇਸ਼ਾਂ ਵਿੱਚ ਹੁਸ਼ਿਆਰਪੁਰ ਨਾਲ 8 ਗੁਰੂ ਨਾਨਕ ਨਗਰ, ਗੋਤਮ ਨਗਰ, ਰਾਮ ਕਲੋਨੀ ਕੈਪ, ਸਹਿਬਜਾਦਾ ਅਜੀਤ ਸਿੰਘ ਨਗਰ, ਐਮ. ਐਸ. ਮਿੱਲ, ਬੀਰਬਲ ਨਗਰ, ਸੈਟਰਟਾਉਨ ਤੇ ਸੰਕਰ ਨਗਰ, ਅਜੋਵਾਲ ਦੇ 3, ਟਾਡਾਂ 3, ਹਾਰਟਾ ਬਡਲਾ 3, ਤਲਵਾੜਾ 2, ਚੱਕੋਵਾਲ 2, ਮੁਕੇਰੀਆ 5, ਹਰਿਆਣਾ 1 ਸਿਹਤ ਬਲਾਕਾਂ ਨਾਲ ਸਬੰਧਿਤ ਹਨ ਜਦ ਕਿ ਦੋ ਔਰਤ ਦੀ ਮੌਤ ਹੋਈ ਹੈ ਸੈਟਰ ਟਾਊਨ ਦੀ ਔਰਤ ਦੀ 61 ਤੇ ਸ਼ੰਕਰ ਨਗਰ ਦੀ ਔਰਤ ਦੀ 46 ਸਾਲ ਉਮਰ ਹੈ, ਇਹ ਦੋਨੋ ਕੋਰੋਨਾ ਪਾਜੇਟਿਵ ਸੀ ਇਹ ਦੋਨੋ ਹੀ ਔਰਤਾਂ ਜਲੰਧਰ ਦੇ ਨਿਜੀ ਹਸਪਤਾਲ ਵਿੱਚ ਦਾਖਿਲ ਸਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ’ਤੇ ਆਪਣਾ ਕੋਵਿਡ-19 ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣ। ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।