Site icon NewSuperBharat

ਜਲ ਸਰੋਤ ਮੰਤਰੀ ਸੁਖਵਿੰਦਰ ਸਰਕਾਰੀਆ ਨੇ ਕੀਤਾ ਕੰਢੀ ਕਨਾਲ ਦਾ ਦੌਰਾ

*ਪਿੰਡ ਦਾਤਾਰਪੁਰ ’ਚ ਨਹਿਰ ਦੇ ਟੁੱਟੇ ਹੋਏ ਹਿੱਸੇ ਦੀ ਤੁਰੰਤ ਮੁਰੰਮਤ ਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਹੁਸ਼ਿਆਰਪੁਰ / 6 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਜਲ ਸਰੋਤ ਅਤੇ ਆਵਾਸ ਮੰਤਰੀ, ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਸਰਕਾਰੀਆ ਨੇ ਅੱਜ ਸ਼ਾਮ ਮੁਕੇਰੀਆਂ ਸਬ ਡਵੀਜਨ ਦੇ ਪਿੰਡ ਦਾਤਾਰਪੁਰ ਵਿੱਚ ਕੰਢੀ ਕਨਾਲ ਨਹਿਰ ਦੀ ਇਕ ਸਾਈਡ  ਦਾ ਦੌਰਾ ਕੀਤਾ, ਜਿਸਦਾ ਹਿੱਸ ਕੁਝ ਸਮਾਂ ਪਹਿਲਾਂ ਟੁੱਟ ਗਿਆ ਸੀ। ਉਨ੍ਹਾਂ ਨਹਿਰ ਦਾ ਨਿਰੀਖਣ ਕਰਦਿਆਂ ਹੋਇਆ ਅਧਿਕਾਰੀਆਂ ਨੂੰ ਉਕਤ ਹਿੱਸੇ ਦੀ ਜਲਦ ਤੋਂ ਜਲਦ ਮੁਰੰਮਤ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਦਸੂਹਾ ਅਰੁਣ ਡੋਗਰਾ, ਵਿਧਾਇਕ ਮੁਕੇਰੀਆਂ ਇੰਦੂ ਬਾਲਾ ਅਤੇ ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਇਕ ਅਰੁਣ ਡੋਗਰਾ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ ਸੀ ਕਿ ਪਿੰਡ ਦਾਤਾਰਪੁਰ ਵਿੱਚ ਕੰਢੀ ਨਹਿਰ ਦਾ ਇਕ ਹਿੱਸਾ ਜੋ ਕਿ ਟੁੱਟਾ ਹੋਇਆ ਹੈ ਉਸਦੀ ਮੁਰੰਮਤ ਦਾ ਕੰਮ ਕਾਫੀ ਹੋਲੀ ਚੱਲ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਤੁਰੰਤ ਇਸ ਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਨਹਿਰ ਦੇ ਉਕਤ ਹਿੱਸੇ ਦੀ ਮੁਰੰਮਤ ਦੇ ਕੰਮ ਨੂੰ ਪੂਰਾ ਕਰਕੇ ਉਨ੍ਹਾਂ ਨੂੰ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ।

ਸੁਖਵਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਾਹਮਣੇ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦ ਹੀ ਨਹਿਰ ਦੀ ਮੁਰੰਮਤ ਕਰਕੇ ਪਾਣੀ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਸਾਰੀਆਂ ਕਮੀਆਂ ਦੂਰ ਕਰਕੇ ਨਹਿਰ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਾਰੀਆਂ ਨਹਿਰਾਂ ਦੀ ਹਾਲਤ ਠੀਕ ਹੈ ਅਤੇ ਜਿਥੇ-ਜਿਥੇ ਵੀ ਜ਼ਰੂਰਤ ਸੀ, ਉਨ੍ਹਾਂ ਨਹਿਰਾਂ ਦੀ ਰਿਪੇਅਰ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਤੱਕ ਹਰ ਜ਼ਰੂਰੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। 

Exit mobile version