December 27, 2024

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਤੇ ਬਿਊਰੋ ’ਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੌਜਵਾਨ: ਡਿਪਟੀ ਕਮਿਸ਼ਨਰ

0

*ਅੱਜ ਤੀਸਰੇ ਰੋਜ਼ਗਾਰ ਮੇਲੇ ’ਚ 450 ਬਿਨੈਕਾਰ ਦਾ ਹੋਇਆ ਇੰਟਰਵਿਊ, 80 ਦੀ ਹੋਏ ਮੌਕੇ ’ਤੇ ਚੋਣ, ਹਾਕਿੰਗਜ਼ ਨੇ 235 ਨੂੰ ਕੀਤਾ ਸ਼ਾਰਟਲਿਸਟ **11 ਸਤੰਬਰ ਨੂੰ ਬਿਊਰੋ ’ਚ ਫਿਰ ਲੱਗੇਗਾ ਰੋਜ਼ਗਾਰ ਮੇਲਾ, 8ਵੀਂ, 10ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ, ਐਮ.ਬੀ.ਏ. ਅਤੇ ਐਮ ਕਾਮ ਪਾਸ ਬਿਨੈਕਾਰ ਲੈ ਸਕਦੇ ਹਨ ਹਿੱਸਾ

ਹੁਸ਼ਿਆਰਪੁਰ / 10 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਛੇਵੇਂ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦੀ ਲੜੀ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿੱਚ ਅੱਜ ਤੀਸਰੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਥਾਨਕ 10 ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਸ ਵਿੱਚ ਹਾਕਿੰਗਜ਼, ਕੇ.ਪੀ. ਇੰਜੀਨੀਅਰਿੰਗ, ਵਰਗੋ ਪੈਨਲ, ਸਵਿੱਤਰੀ ਪਲਾਈਵੁੱਡ, ਜੈ ਮਾਤਾ ਪ੍ਰਾਈਵੁੱਡ, ਪੁਖਰਾਜ, ਉਨਤੀ ਆਦਿ ਵੀ ਸ਼ਾਮਲ ਹੋਏ। ਇਸ ਰੋਜ਼ਗਾਰ ਮੇਲੇ ਵਿੱਚ ਕਰੀਬ 450 ਬਿਨੈਕਾਰਾਂ ਵਲੋਂ ਇੰਟਰਵਿਊ ਵਿੱਚ ਭਾਗ ਲਿਆ ਗਿਆ ਅਤੇ ਇੰਟਰਵਿਊ ਪ੍ਰੋਸੈਸ ਤੋਂ ਬਾਅਦ ਰੋਜ਼ਗਾਰ ਮੇਲੇ ਵਿੱਚ ਹਾਜਰ ਹੋਈਆਂ ਵੱਖ-ਵੱਖ ਕੰਪਨੀਆਂ ਵਲੋਂ 80 ਬਿਨੈਕਾਰਾਂ ਦੀ ਮੌਕੇ ’ਤੇ ਹੀ ਚੋਣ ਕੀਤੀ ਗਈ ਅਤੇ ਹਾਕਿੰਗਜ਼ ਕੰਪਨੀ ਵਲੋਂ 235 ਬਿਨੈਕਾਰਾਂ ਨੂੰ ਨਿਯੁਕਤੀ ਲਈ ਅਗਲੀ ਪ੍ਰਕ੍ਰਿਆ ਲਈ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ 8ਵੀਂ ਤੋਂ 12ਵੀਂ, ਆਈ.ਟੀ.ਆਈ. ਅਤੇ ਗ੍ਰੈਜੁਏਸ਼ਨ ਪਾਸ ਉਮੀਦਵਾਰਾਂ ਵਲੋਂ ਹਿੱਸਾ ਲਿਆ ਗਿਆ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਜ਼ਿਲ੍ਹੇ ਦੇ ਸਾਰੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ। ਇਸ ਲਈ ਚਾਹਵਾਨ ਨੌਜਵਾਨ ਵੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਯੋਗਤਾ ਸਬੰਧੀ ਰੋਜ਼ਗਾਰ ਮੇਲਿ੍ਹਆਂ ਵਿੱਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੀ ਕਾਮਯਾਬੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਪੂਰੀ ਟੀਮ ਜਿਸ ਵਿੱਚ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਚੰਦ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ, ਕਲਰਕ ਰਵਿੰਦਰ ਸਿੰਘ, ਵਿਕਰਮਜੀਤ ਆਦਿ ਵਲੋਂ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਅਗਲਾ ਰੋਜ਼ਗਾਰ ਮੇਲਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿੱਚ 11 ਸਤੰਬਰ ਨੂੰ ਸਵੇਰੇ 10 ਵਜੇ ਲੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਸਥਾਨਕ ਕੰਪਨੀਆਂ ਜਿਸ ਵਿੱਚ ਐਚ.ਡੀ.ਐਫ.ਸੀ. ਬੈਂਕ, ਸੋਨਾਲੀਕਾ, ਜੀ.ਐਨ.ਏ ਮੇਹਟੀਆਣਾ, ਵਰਮਾ ਮੋਟਰਜ਼, ਡਬਲ ਬੈਰਲ ਜੀਨ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਕੰਪਨੀਆਂ ਵਲੋਂ 8ਵੀਂ, 10ਵੀਂ, ਆਈ.ਟੀ.ਆਈ ਅਤੇ ਗ੍ਰੈਜੁਏਸ਼ਨ, ਐਮ.ਬੀ.ਏ. ਐਮ.ਕਾਮ ਪਾਸ ਬਿਨੈਕਾਰਾਂ ਦੀ ਇੰਟਰਵਿਊ ਲਈ ਜਾਵੇਗੀ।

Leave a Reply

Your email address will not be published. Required fields are marked *