December 27, 2024

ਮਿਸ਼ਨ ਫਤਿਹ; ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਅੱਗੇ ਆਈਆਂ ਜ਼ਿਲ੍ਹੇ ਦੀਆਂ 676 ਪੰਚਾਇਤਾਂ

0

*ਪੰਚਾਇਤਾਂ ਨੇ ਸਵੈ ਇੱਛਾ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਲਈ ਮਤੇ ਪਾਏ **ਜ਼ਿਲ੍ਹੇ ਦੀਆਂ ਪੰਚਾਇਤਾਂ ਨੇ ਚੁੱਕਿਆ ਬੇਹਤਰੀਨ ਕਦਮ, ਕੋਰੋਨਾ ਦੇ ਫੈਲਾਅ ਨੂੰ ਰੋਕਣ ’ਚ ਮਿਲੇਗੀ ਮਦਦ : ਡਿਪਟੀ ਕਮਿਸ਼ਨਰ ***ਪਿੰਡਾਂ ਦੇ ਸਰਪੰਚਾਂ ਵਲੋ ਲੋਕਾਂ ਨੂੰ ਟੈਸਟਿੰਗ ਕਰਵਾਉਣ ਅਤੇ ਅਫਵਾਹਾਂ ਤੋਂ ਬਚਣ ਲਈ ਵੀਡੀਓ ਰਾਹੀਂ ਕੀਤਾ ਜਾ ਰਿਹਾ ਹੈ ਜਾਗਰੂਕ

ਹੁਸ਼ਿਆਰਪੁਰ / 11 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਵਿਡ-19 ਪ੍ਰਤੀ ਜਾਗਰੂਕ ਕਰਨ ਅਤੇ ਸਿਹਤ ਟੀਮਾਂ ਨੂੰ ਸਹਿਯੋਗ ਦੇਣ ਲਈ ਹੁਣ ਪੰਚਾਇਤਾਂ ਵੀ ਅੱਗੇ ਆ ਗਈਆਂ ਹਨ। ਇਸ ਲੜੀ ਵਿੱਚ ਜ਼ਿਲ੍ਹੇ ਦੀਆਂ 1405 ਪੰਚਾਇਤਾਂ ਵਿਚੋਂ 676 ਪੰਚਾਇਤਾਂ ਨੇ ਮਤੇ ਪਾ ਦਿੱਤੇ ਹਨ ਕਿ ਉਹ ਪਿੰਡਾਂ ਵਿੱਚ ਕੋਰੋਨਾ ਵਾਇਰਸ ਦੀ ਸੈਂਪਲਿੰਗ ਅਤੇ ਟੈਸਟਿੰਗ ਲਈ ਆਉਣ ਵਾਲੀ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨਗੇ। ਇਸਦੇ ਨਾਲ ਹੀ ਕਈ ਪਿੰਡਾਂ ਦੇ ਸਰਪੰਚ ਸੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਟੀਮਾਂ ਨੂੰ ਸਹਿਯੋਗ ਦੇਣ ਅਤੇ ਅਫਵਾਹਾਂ ਤੋਂ ਬਚਣ ਲਈ ਜਾਗਰੂਕ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਇਹ ਬੇਹਤਰੀਨ ਪਹਿਲ ਹੈ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਚਾਇਤਾਂ ਵਲੋਂ ਚੁੱਕਿਆ ਗਿਆ ਇਹ ਕਦਮ ਬਿਨ੍ਹਾਂ ਸ਼ੰਕ ਹੀ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਜ਼ਿਲ੍ਹੇ ਦੀਆਂ ਹੋਰ ਪੰਚਾਇਤਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਕਜੁੱਟਤਾ ਨਾਲ ਹੀ ਅਸੀਂ ਕੋਰੋਨਾ ’ਤੇ ਫਤਿਹ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਟੈਸਟਿੰਗ ਨੂੰ ਲੈ ਕੇ ਲੋਕਾਂ ਦੇ ਮਨਾ ਵਿੱਚ ਪੈਦਾ ਕੀਤੇ ਜਾ ਰਹੇ ਵਹਿਮ-ਭਰਮ ਨੂੰ ਦੂਰ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡਾਂ ਵਿੱਚ ਕੋਰੋਨਾ ਵਾਇਰਸ ਦੀ ਸੈਂਪਲਿੰਗ ਅਤੇ ਟੈਸਟਿੰਗ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ।

ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਪੰਚਾਇਤਾਂ ਇਕਜੁੱਟਤਾ ਨਾਲ ਕੋਰੋਨਾ ਖਿਲਾਫ ਡਟ ਕੇ ਖੜ੍ਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਬਲਾਕ-1 ਵਿੱਚ 93 ਪੰਚਾਇਤਾਂ, ਹੁਸ਼ਿਆਰਪੁਰ ਬਲਾਕ-2 ਵਿੱਚ 67, ਭੂੰਗਾ ਵਿੱਚ 90, ਮਾਹਿਲਪੁਰ ਵਿੱਚ 50, ਗੜ੍ਹਸ਼ੰਕਰ ਵਿੱਚ 60, ਟਾਂਡਾ ਵਿੱਚ 55, ਦਸੂਹਾ ਵਿੱਚ 81, ਮੁਕੇਰੀਆਂ ਵਿੱਚ 72, ਹਾਜੀਪੁਰ ਵਿੱਚ 48 ਅਤੇ ਤਲਵਾੜਾ ਬਲਾਕ ਵਿੱਚ 60 ਪੰਚਾਇਤਾਂ ਨੇ ਸਵੈ ਇੱਛਾ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਲਈ ਮਤਾ ਪਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਪੰਚਾਇਤਾਂ ਦੇ ਸਹਿਯੋਗ ਨਾਲ ਕੋਰੋਨਾ ਜਾਗਰੂਕਤਾ ਅਤੇ ਟੈਸਟਿੰਗ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਅਗਵਾਈ ਜ਼ਿਲ੍ਹਾ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਵਲੋਂ ਸਬੰਧਤ ਪੰਚਾਇਤਾਂ ਦੇ ਸਹਿਯੋਗ ਨਾਲ ਕੀਤੀ ਜਾਵੇਗੀ ਜਿਸ ਨਾਲ ਸਮੇਂ ਰਹਿੰਦੇ ਸੈਂਪÇਲੰਗ, ਟੈਸਟਿੰਗ ਅਤੇ ਜ਼ਰੂਰੀ ਇਲਾਜ ਅਮਲ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਹ ਆਪਣੇ ਘਰ ਵਿੱਚ ਇਕਾਂਤਵਾਸ ਹੋ ਸਕਦਾ ਹੈ, ਜਿਸ ਲਈ ਲੋਕਾਂ ਨੂੰ ਟੈਸਟਿੰਗ ਤੋਂ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕਰਦਿਆਂ ਪਾਜ਼ੀਵਿਟ ਆਉਣ ਵਾਲੇ ਲੋਕਾਂ ਦੇ ਘਰਾਂ ਦੇ ਬਾਹਰ ਸਟੀਕਰ ਲਗਵਾਉਣੇ ਵੀ ਬੰਦ ਕਰਵਾ ਦਿੱਤੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਸਮੇਂ ਦੀ ਮੁਖ ਲੋੜ ਹੈ ਤਾਂ ਜੋ ਸਮੇਂ ਰਹਿੰਦੇ ਲੋਕ ਹਿੱਤ ਵਿੱਚ ਕੋਰੋਨਾ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਟੈਸਟਿੰਗ ਸਾਰਿਆ ਲਈ ਬਹੁਤ ਲਾਭਦਾਇਕ ਹੈ ਅਤੇ ਇਹ ਕਿਸੇ ਵੀ ਤਰ੍ਹਾਂ ਨਾਲ ਨੁਕਸਾਨਦੇਹ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਕੇ ਅਸੀਂ ਕੋਰੋਨਾ ’ਤੇ ਫਤਿਹ ਪਾ ਸਕਦੇ ਹਾਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰਾਂ ਤੋਂ ਨਿਕਲਦੇ ਸਮੇਂ ਮਾਸਕ ਜ਼ਰੂਰ ਪਹਿਨਣ ਅਤੇ ਇਕ ਦੂਜੇ ਤੋਂ ਬਣਦੀ ਦੂਰੀ ਬਰਕਰਾਰ ਰੱਖਣ। ਇਸ ਤੋਂ ਇਲਾਵਾ ਉਹ ਭੀੜ-ਭਾੜ ਵਾਲੇ ਸਥਾਨਾਂ ’ਤੇ ਨਾ ਜਾਣ ਅਤੇ ਸਮੇਂ-ਸਮੇਂ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਂਦੇੇ ਰਹਿਣ।

Leave a Reply

Your email address will not be published. Required fields are marked *