ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ’ਚ ਸਮਾਜਿਕ, ਰਾਜਨੀਤਿਕ, ਧਾਰਮਿਕ ਸਭਾਵਾਂ ਅਤੇ ਵਿਰੋਧ ਪ੍ਰਦਰਸ਼ਨ ’ਤੇ ਪੂਰਨ ਤੌਰ ’ਤੇ ਪਾਬੰਦੀ

ਹੁਸ਼ਿਆਰਪੁਰ / 15 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਜ਼ਿਲ੍ਹੇ ਵਿੱਚ ਸਮਾਜਿਕ, ਰਾਜਨੀਤਿਕ, ਧਾਰਮਿਕ ਸਭਾਵਾਂ ਅਤੇ ਵਿਰੋਧ ਪ੍ਰਦਰਸ਼ਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਸਿਰਫ ਵਿਆਹ ਅਤੇ ਅੰਤਿਮ ਸਸਕਾਰ ਦੇ ਮੌਕੇ ¬ਕ੍ਰਮਵਾਰ 30 ਅਤੇ 20 ਵਿਅਕਤੀ ਇਕੱਠੇ ਹੋ ਸਕਦੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਨਲਾਕ-4 ਤਹਿਤ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਇਹ ਹਦਾਇਤ ਜਾਰੀ ਕੀਤੀ ਗਈ ਹੈ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਆਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।