*18 ਪ੍ਰਾਈਵੇਟ ਕੰਪਨੀਆਂ ਵਲੋਂ ਵੱਖ-ਵੱਖ 270 ਆਸਾਮੀਆਂ ਲਈ ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ
ਹੁਸ਼ਿਆਰਪੁਰ / 22 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਸਤੰਬਰ ਨੂੰ ਸਥਾਨਕ ਆਈ.ਟੀ.ਆਈ. ਕੰਪਲੈਕਸ ਵਿੱਚ ਸਥਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਰੋਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਚੱਲੇਗਾ ਜਿਸ ਵਿੱਚ ਨਿੱਜੀ ਖੇਤਰ ਦੀਆਂ ਵੱਖ-ਵੱਖ 18 ਨਾਮੀ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਦੀਆਂ 270 ਆਸਾਮੀਆਂ ਲਈ ਮੌਕੇ ’ਤੇ ਹੀ ਭਰਤੀ ਹੋਵੇਗੀ ਜਿਨ੍ਹਾਂ ਲਈ ਅੱਠਵੀਂ, ਦਸਵੀਂ, ਬਾਹਰਵੀਂ, ਆਈ.ਟੀ.ਆਈ. ਅਤੇ ਡਿਪਲੋਮਾ ਪਾਸ ਗਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਹਿੱਸਾ ਲੈ ਸਕਦੇ ਹਨ।
ਇਸ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਸਿੰਘ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਫੇਸ ਬੁੱਕ ਪੇਜ਼ DBEE Hoshiarpur ਨੂੰ ਲਾਇਕ ਕਰਕੇ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 62801-97708 ’ਤੇ ਸੰਪਰਕ ਕੀਤਾ ਜਾ ਸਕਦਾ ਹੈ।