*ਝੋਨੇ ਦੀ ਰਹਿੰਦ-ਖੂੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਵੀ ਲਗਾਈ ਰੋਕ
ਹੁਸ਼ਿਆਰਪੁਰ / 25 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਾਰੇ ਕੰਬਾਇਨ ਮਾਲਕ ਜਿਮੀਦਾਰਾਂ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਜਿਮ੍ਹੀਦਾਰਾਂ ਵਲੋਂ ਅਣ-ਪੱਕਿਆ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ, ਇਸ ਲਈ ਝੋਨੇ ਨੂੰ ਖਰੀਦਣ ਸਮੇਂ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ, ਜਿਸ ਨਾਲ ਜਿਮ੍ਹੀਦਾਰਾਂ ਨੂੰ ਔਕੜ ਪੇਸ਼ ਆਉਂਦੀ ਹੈ। ਅਜਿਹੀ ਸਥਿਤੀ ’ਤੇ ਰੋਕ ਲਗਾਉਣ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਸੀ। ਇਹ ਹੁਕਮ 15 ਨਵੰਬਰ 2020 ਤੱਕ ਲਾਗੂ ਰਹੇਗਾ।
ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਝੋਨੇ ਦੀ ਰਹਿੰਦ-ਖੂੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹੇਗਾ।