ਕੈਬਨਿਟ ਮੰਤਰੀ ਅਰੋੜਾ ਨੇ ਕੀਤਾ ਆਈ.ਐਮ.ਏ ਕੋਵਿਡ ਹਸਪਤਾਲ ਦਾ ਉਦਘਾਟਨ *** ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਈ.ਐਮ.ਏ. ਨੇ ਕੋਵਿਡ ਮਰੀਜ਼ਾਂ ਦੀ ਸੁਵਿਧਾ ਲਈ 20 ਬੈਡ ਦੇ ਹਸਪਤਾਲ ਦੀ ਸੁਵਿਧਾ ਕੀਤੀ ਪ੍ਰਦਾਨ *** ਮਰੀਜ਼ਾਂ ਦਾ ਹੋਵੇਗਾ ਫਰੀ ਇਲਾਜ, ਮਿਲੇਗਾ ਮੁਫ਼ਤ ਭੋਜਨ ਅਤੇ ਦਵਾਈਆਂ
ਹੁਸ਼ਿਆਰਪੁਰ, 1 ਅਗਸਤ / ਨਿਊ ਸੁਪਰ ਭਾਰਤ ਨਿਊਜ਼ :
ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਆਈ.ਐਮ.ਏ. ਕੋਵਿਡ ਹਸਪਤਾਲ ਰਾਮ ਕਾਲੋਨੀ ਕੈਂਪ ਵਿੱਚ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਅੱਜ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕੀਤਾ। ਕੋਵਿਡ-19 ਦੇ ਮਰੀਜ਼ਾਂ ਦੀ ਸੁਵਿਧਾ ਲਈ ਸੇਂਟ ਜ਼ੋਸਫ ਹਸਪਤਾਲ ਦੇ ਇਕ ਬਲਾਕ ਵਿੱਚ ਆਈ.ਐਮ.ਏ ਵਲੋਂ ਸ਼ੁਰੂ ਕੀਤੇ ਗਏ ਇਸ ਹਸਪਤਾਲ ਵਿੱਚ 20 ਬੈਡ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਅਰੋੜਾ ਨੇ ਆਈ.ਐਮ.ਏ. ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕ ਭਲਾਈ ਲਈ ਇਕ ਬੇਹਤਰੀਨ ਕੰਮ ਦੱਸਿਆ।
ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਰਾਜ ਉਦਯੋਗ ਵਿਕਾਸ ਬੋਰਡ ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਪਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਆਈ.ਐਮ.ਏ ਦੇ ਇਸ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਦੌਰ ਵਿੱਚ ਆਈ.ਐਮ.ਏ. ਵਲੋਂ ਕੀਤਾ ਗਿਆ ਇਹ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਸੁਵਿਧਾ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਇਸ ਹਸਪਤਾਲ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਆਵੇ। ਇਸ ਦੌਰਾਨ ਉਨ੍ਹਾਂ ਲੋਕਾਂ ਲੋਕਾਂ ਨੂੰ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਵੀ ਪਾਲਣਾ ਕਰਨ ਦੀ ਅਪੀਲ ਕੀਤੀ।
ਆਈ.ਐਮ.ਏ ਦੇ ਪ੍ਰਧਾਨ ਡਾ. ਹਰੀਸ਼ ਬਸੀ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਲਈ ਖੋਲ੍ਹੇ ਗਏ ਇਸ 20 ਬੈਡ ਦੇ ਹਸਪਤਾਲ ਵਿੱਚ 16 ਬੈਡਾਂ ’ਤੇ ਲੈਵਲ 1 ਅਤੇ ਲੈਵਲ 2 ਦੀ ਸੁਵਿਧਾ ਹੈ, ਜਦਕਿ 4 ਬੈਡ ਲੈਵਲ 3 ਲਈ ਰੱਖੇ ਹਨ। ਉਨ੍ਹਾਂ ਕਿਹਾ ਕਿ ਇਥੇ ਮਰੀਜ਼ਾਂ ਦਾ ਫਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਅਤੇ ਭੋਜਨ ਵੀ ਦਿੱਤਾ ਜਾਵੇਗਾ। ਮਰੀਜ਼ਾਂ ਤੋਂ ਸਿਰਫ ਟੈਸਟਿੰਗ ਦੀ ਹੀ ਫੀਸ ਲਈ ਜਾਵੇਗੀ। ਉਨ੍ਹਾਂ ਆਈ.ਐਮ.ਏ ਦੇ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੇਂਟ ਜ਼ੋਸਫ ਹਸਪਤਾਲ ਦਾ ਧੰਨਵਾਦ ਪ੍ਰਗਟ ਕੀਤਾ, ਜਿਨ੍ਹਾਂ ਨੇ ਇਸ ਪ੍ਰੋਜੈਕਟ ਦੀ ਸਫਲਤਾ ਵਿੱਚ ਯੋਗਦਾਨ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਆਈ.ਐਮ ਦੇ ਇਸ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਕੋਵਿਡ ਸਬੰਧੀ ਹਰ ਜ਼ਰੂਰਤ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ’ਤੇ ਸਿਵਲ ਸਰਜਨ ਡਾ. ਜਸਵੀਰ ਸਿੰਘ , ਡਾ. ਤਰੂ ਕਪੂਰ, ਡਾ. ਅਮਿਤ ਗੁਪਤਾ, ਡਾ. ਰਜਿੰਦਰ ਸ਼ਰਮਾ, ਡਾ. ਰਾਜੇਸ਼ ਮਹਿਤਾ ਤੋਂ ਇਲਾਵਾ ਆਈ.ਐਮ.ਏ. ਦੇ ਮੈਂਬਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।