ਹੁਸ਼ਿਆਰਪੁਰ, 9 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼ :
ਹਲਕਾ ਹੁਸ਼ਿਆਰਪੁਰ ਵਿੱਚ ਵਿਕਾਸ ਕਾਰਜਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਮਹੀਨੇ ਦੇ ਅੰਦਰ ਹੀ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ ਦਾ ਨਿਰਮਾਣ ਪੂਰਾ ਕਰਵਾ ਦਿੱਤਾ ਜਾਵੇਗਾ। ਉਹ ਅੱਜ ਵਾਰਡ ਨੰਬਰ 10 ਦੀ ਇੰਦਰਾ ਕਲੋਨੀ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੇਂ ’ਤੇ ਗਲੀਆਂ ਦੇ ਨਿਰਮਾਣ ਕਾਰਜ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਦੇ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਇੰਦਰਾ ਕਲੋਨੀ ਦੇ ਨਿਵਾਸੀਆਂ ਵਲੋਂ ਕਲੋਨੀ ਦੀ ਸੁੰਦਰਤਾ ਅਤੇ ਇਸ ਦੀ ਦੇਖ-ਰੇਖ ਕਾਰਨ ਆਈ.ਐਸ.ਓ ਪ੍ਰਮਾਣਿਤ ਹੈ ਜੋ ਕਿ ਸ਼ਹਿਰ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਲੋਨੀ ਨਿਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਲਾਕੇ ਦੇ ਵਿਕਾਸ ਲਈ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਕੇ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕਲੋਨੀ ਵਾਸੀ ਆਪਣੀਆਂ ਹੋਰ ਮੰਗਾਂ ਸਬੰਧੀ ਉਨ੍ਹਾਂ ਨੂੰ ਦੱਸਣ ਤਾਂ ਜੋ ਸਮੇਂ ’ਤੇ ਇਨ੍ਹਾਂ ਕੰਮਾਂ ਨੂੰ ਪੂਰਾ ਕੀਤਾ ਜਾ ਸਕੇ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੀ ਕੋਈ ਸੜਕ ਜਾਂ ਗਲੀ ਕੱਚੀ ਨਹੀਂ ਰਹੇਗੀ ਅਤੇ ਬੁਨਿਆਦੀ ਢਾਂਚੇ ਸਬੰਧੀ ਸਾਰੇ ਕੰਮ ਜਲਦ ਤੋਂ ਜਲਦ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ 100 ਫੀਸਦੀ ਪਾਣੀ ਅਤੇ ਸੀਵਰੇਜ ਦਾ ਕਾਰਜ ਪੂਰਾ ਕਰਵਾ ਦਿੱਤੇ ਗਏ ਹਨ। ਇਸ ਤੋਂ ਲੋਕਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਪੂਰੇ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾ ਦਿੱਤੇ ਗਏ ਹਨ। ਵੱਖ-ਵੱਖ ਪਾਰਕਾਂ ਵਿੱਚ ਓਪਨ ਜਿੰਮ ਲੱਗ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪ੍ਰੋਜੈਕਟ ਸ਼ਹਿਰ ਵਿੱਚ ਸ਼ੁਰੂ ਹੋਣ ਵਾਲੇ ਹਨ।
ਇਸ ਮੌਕੇ ਡਾ. ਐਸ.ਪੀ. ਠਾਕੁਰ, ਖੁਸ਼ਬੀਰ ਸਿੰਘ ਪਟਿਆਲ, ਡਾ. ਪਰਮਜੀਤ ਸਿੰਘ, ਸੁਰਿੰਦਰ ਕੁਮਾਰ ਸ਼ਰਮਾ, ਜਗੀਰ ਸਿੰਘ, ਚੈਨ ਸਿੰਘ, ਬੂਟਾ ਰਾਮ ਜਸਵਾਲ, ਨਿਰਮਲ ਸਿੰਘ, ਸੂਬੇਦਾਰ ਰੋਸ਼ਨ ਸਿੰਘ, ਰਣਜੀਤ ਸਿੰਘ ਸੈਣੀ, ਐਕਸੀਅਨ ਨਰੇਸ਼ ਬੱਤਾ, ਐਕਸੀਅਨ ਕੁਲਦੀਪ ਕੌਂਡਲ, ਐਕਸੀਅਨ ਹਰਪ੍ਰੀਤ ਸਿੰਘ, ਠੇਕੇਦਾਰ ਰਾਜੀਵ ਅਗਰਵਾਲ ਵੀ ਹਾਜ਼ਰ ਸਨ।