ਬੇਟੀ ਬਚਾਓ, ਬੇਟੀ ਪੜਾਓ ਤਹਿਤ ਜਾਗਰੂਕਤਾ ਪੋਸਟਰ ਜਾਰੀ
***ਭਰੂਣ ਹੱਤਿਆ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ ਸਿਹਤ ਵਿਭਾਗ 1 ਲੱਖ ਇਨਾਮ ਦੇਵੇਗਾ-ਸਿਵਲ ਸਰਜਨ
ਫਰੀਦਕੋਟ 22 ਅਕਤੂਬਰ ( ਨਿਊ ਸੁਪਰ ਭਾਰਤ ਨਿਊਜ਼ )
ਸਿਹਤ ਵਿਭਾਗ ਫਰੀਦਕੋਟ ਵੱਲੋਂ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਫਰੀਦਕੋਟ ਦੀ ਅਗਵਾਈ ਹੇਠ ਬੇਟੀ ਬਚਾਉ, ਬੇਟੀ ਪੜਾਓ ਅਭਿਆਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਨਵਰਾਤਿਆਂ ਨੂੰ ਮੁੱਖ ਰੱਖਦੇ ਹੋਏ ਪੀ.ਐਨ.ਡੀ.ਟੀ. ਸ਼ਾਖਾ ਅਧੀਨ ਜਾਗਰੂਕਤਾ ਬੈਨਰ ਨੂੰ ਰਿਲੀਜ਼ ਕੀਤਾ ਗਿਆ।
ਇਹ ਬੈਨਰ ਸ਼ਹਿਰ ਦੇ ਸਾਰੇ ਪ੍ਰਮੁੱਖ ਮੰਦਰਾਂ ਅੱਗੇ ਲਗਾਇਆ ਜਾਵੇਗਾ। ਜਿਸ ਨਾਲ ਲੋਕਾਂ ਵਿੱਚ ਭਰੂਣ ਹੱਤਿਆ ਨੂੰ ਰੋਕਣ ਦਾ ਸੁਨੇਹਾ ਦਿੱਤਾ ਜਾਏਗਾ ਅਤੇ ਨਾਲ ਹੀ ਅਗਰ ਕੋਈ ਵਿਅਕਤੀ ਭਰੂਣ ਹੱਤਿਆ ਬਾਰੇ ਸਿਹਤ ਵਿਭਾਗ ਨੂੰ ਸੂਚਿਤ ਕਰੇਗਾ ਤਾਂ ਉਸਨੂੰ ਸਿਹਤ ਵਿਭਾਗ ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਤੇ ਸਿਵਲ ਸਰਜਨ ਫਰੀਦਕੋਟ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਜਿਲ•ਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾਵੇ ਤਾਂ ਜੋ ਭਰੂਣ ਹੱਤਿਆ ਨੂੰ ਜੜ• ਤੋਂ ਖਤਮ ਕੀਤਾ ਜਾ ਸਕੇ ਅਤੇ ਇਸਦੀ ਸੂਚਨਾ ਇਸ ਮੋਬਾਈਲ ਨੰਬਰ 98557-28128 ਤੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਮਨਜੀਤ ਕ੍ਰਿਸ਼ਨ ਭੱਲਾ, ਜ਼ਿਲ•ਾ ਪਰਿਵਾਰ ਭਲਾਈ ਅਫ਼ਸਰ, ਡਾ. ਰੇਨੂ ਭਾਟੀਆ ਅਤੇ ਜ਼ਿਲ•ਾ ਪੀ.ਐਨ.ਡੀ. ਕੋਆਰਡੀਨੇਟਰ ਸ਼੍ਰੀ ਓਮ ਪ੍ਰਕਾਸ਼ ਅਰੋੜਾ ਮੌਜੂਦ ਸਨ।