ਸੀ.ਐਚ.ਸੀ. ਹਾਰਟਾ ਬੱਡਲਾ ’ਚ 1 ਨਵੰਬਰ ਤੋਂ ਸ਼ੁਰੂ ਹੋਵੇਗਾ ਜੱਚਾ-ਬੱਚਾ ਸੈਂਟਰ : ਡਾ. ਰਾਜ ਕੁਮਾਰ ਚੱਬੇਵਾਲ ***ਡੇਂਗੂ-ਮਲੇਰੀਆ ਦੀ ਰੋਕਥਾਮ ਲਈ ਬਲਾਕ ਦੇ 18 ਸੈਂਟਰਾਂ ’ਚ ਵੰਡੀਆਂ ਜਾਣਗੀਆਂ 9200 ਮੱਛਰਦਾਨੀਆਂ
ਹੁਸ਼ਿਆਰਪੁਰ, 27 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:
ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਕਮਿਊਨਿਟੀ ਹੈਲਥ ਸੈਂਟਰ ਹਾਰਟਾ ਬੱਡਲਾ ਵਿੱਚ ਜੱਚਾ-ਬੱਚਾ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ 1 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਇਹ ਸੈਂਟਰ ਹਲਕੇ ਦੇ ਬਹੁ ਗਿਣਤੀ ਪਿੰਡਾਂ ਲਈ ਲਾਹੇਵੰਦ ਸਾਬਤ ਹੋਵੇਗਾ।
ਇਸ ਮੌਕੇ ਡਾ. ਰਾਜ ਕੁਮਾਰ ਨੇ ਹਾਰਟਾ ਬੱਡਲਾ ਬਲਾਕ ਦੇ 18 ਸੈਂਟਰਾਂ ਲਈ, ਜਿਥੇ-ਜਿਥੇ ਡੇਂਗੂ ਅਤੇ ਮਲੇਰੀਆ ਦੇ ਕੇਸ ਸਾਹਮਣੇ ਆ ਰਹੇ ਹਨ, ਪੰਜਾਬ ਸਰਕਾਰ ਵਲੋਂ ਮੁਫ਼ਤ ਮੱਛਰਦਾਨੀਆਂ ਦੇਣ ਦੀ ਸ਼ੁਰੂਆਤ ਕੀਤੀ।
ਜੱਚਾ-ਬੱਚਾ ਸੈਂਟਰ ਦਾ ਨਿਰੀਖਣ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਹ ਸੈਂਟਰ ਪੂਰੀ ਤਰ੍ਹਾਂ ਤਿਆਰ ਅਤੇ ਲੋੜੀਂਦੀਆਂ ਸਹੂਲਤਾਂ ਦੇ ਨਾਲ-ਨਾਲ ਸਟਾਫ਼ ਨਾਲ ਲੈਸ ਹੈ ਜਿਥੇ ਔਰਤਾਂ ਨੂੰ ਡਲੀਵਰੀ ਅਤੇ ਇਸ ਉਪਰੰਤ ਬੱਚਿਆਂ ਦੀ ਵਿਸ਼ੇਸ਼ ਦੇਖ-ਭਾਲ ਦੀਆਂ ਸਹੂਲਤਾਂ ਉਪਲਬੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ 1 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਇਹ ਸੈਂਟਰ ਹਾਰਟਾ ਬੱਡਲਾ ਬਲਾਕ ਦੇ ਪਿੰਡਾਂ ਤੋਂ ਇਲਾਵਾ ਮਾਹਿਲਪੁਰ ਆਦਿ ਦੇ ਪਿੰਡਾਂ ਦੇ ਵਸਨੀਕਾਂ ਲਈ ਵੀ ਫਾਇਦੇਮੰਦ ਹੋਵੇਗਾ।
ਉਨ੍ਹਾਂ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ ਵਲੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਵੱਖ-ਵੱਖ ਖੇਤਰਾਂ ਵਿੱਚ ਡੇਂਗੂ ਮਲੇਰੀਆ ਦੇ ਕੇਸ ਪਾਏ ਜਾਣ ਉਤੇ ਬਲਾਕ ਦੇ 18 ਸੈਂਟਰਾਂ ਵਿੱਚ ਇਨ੍ਹਾਂ ਥਾਵਾਂ ’ਤੇ ਮੱਛਰਦਾਨੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਲਾਕ ਵਿੱਚ 9200 ਮੱਛਰਦਾਨੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਡੇਂਗੂ ਮਲੇਰੀਆ ਨੂੰ ਰੋਕਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰਜਿੰਦਰ ਰਾਜ, ਕਮਿਊÇਂਨਟੀ ਹੈਲਥ ਸੈਂਟਰ ਦੇ ਐਸ.ਐਮ.ਓ. ਡਾ. ਰਾਜ ਕੁਮਾਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।