ਬੇਰੋਜ਼ਗਾਰ ਨੌਜਵਾਨਾਂ ਲਈ ਸਹਾਈ ਸਾਬਤ ਹੋ ਰਿਹੈ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਾ ਹੈਲਪ ਲਾਈਨ ਨੰਬਰ ਅਤੇ ਫੇਸਬੁੱਕ ਪੇਜ

ਹੁਸ਼ਿਆਰਪੁਰ, 27 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼ :
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨੇ ਪੂਰੀ ਦੁਨੀਆਂ ਵਿੱਚ ਜਿਥੇ ਅਸਥਿਰਤਾ ਪੈਦਾ ਕੀਤੀ ਹੋਈ ਹੈ ਉਥੇ ਰੋਜ਼ਗਾਰ ਦੀ ਸਥਿਤੀ ਵੀ ਬਹੁਤ ਨਾਜ਼ੁਕ ਬਣੀ ਹੋਈ ਹੇ। ਇਹੀ ਕਾਰਨ ਹੈ ਕਿ ਸਾਡੇ ਬਹੁਤ ਸਾਰੇ ਨੌਜਵਾਨ ਪੜ੍ਹੇ-ਲਿਖੇ ਹੋਣ ਦੇ ਕਾਰਨ ਵੀ ਬੇਰੋਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ। ਇਸ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਥੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਉਥੇ ਨੌਜਵਾਨਾਂ ਨੂੰ ਘਰ ਬੈਠੇ ਹੀ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਸਬੰਧੀ ਜਾਣਕਾਰੀ ਉਪਲਬੱਧ ਕਰਵਾਉਣ ਲਈ ਹੈਲਪਲਾਈਨ ਨੰਬਰ ਵੀ ਸ਼ੁਰੂ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿੱਚ ਹੈਲਪਲਾਈਨ ਨੰਬਰ 62801-97708 ਰਾਹੀਂ ਜ਼ਿਲ੍ਹੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਇਸ ਤੋਂ ਇਲਾਵਾ ਵਿਭਾਗ ਦੇ ਫੇਸਬੁੱਕ ਪੇਜ ਡੀ.ਬੀ.ਈ.ਈ. ਰਾਹੀਂ ਵੀ ਪ੍ਰਾਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਸਬੰਧੀ ਅਪਡੇਟ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵਿਭਾਗ ਦੇ ਹੈਲਪਲਾਈਨ ਨੰਬਰ ਅਤੇ ਫੇਸਬੁੱਕ ਪੇਜ ਨੂੰ ਫੋਲੋ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਕੋਵਿਡ ਦੇ ਇਸ ਦੌਰਾਨ ਵਿੱਚ ਉਹ ਘਰ ਬੈਠੇ ਹੀ ਸਰਕਾਰ ਵਲੋਂ ਦਿੱਤੀ ਗਈ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਪੋਰਟਲ ਘਰ-ਘਰ ਰੋਜ਼ਗਾਰ www.pgrkam.com ’ਤੇ ਵੀ ਰਜਿਸਟ੍ਰੇਸ਼ਨ ਕਰਵਾ ਕੇ ਬੇਰੋਜ਼ਗਾਰ ਪ੍ਰਾਰਥੀ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੀ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਕੇ ਇਸ ਦਾ ਲਾਭ ਲੈ ਸਕਦੇ ਹਨ।