16 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ ਸੜਕ
ਹੁਸ਼ਿਆਰਪੁਰ, 9 ਨਵੰਬਰ / ਨਿਊ ਸੁਪਰ ਭਾਰਤ ਨਿਊਜ਼:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ, ਉਥੇ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਹ ਅੱਜ ਵਾਰਡ ਨੰਬਰ 13 ਦੇ ਮੁਹੱਲਾ ਫਤਿਹਗੜ੍ਹ ਤੋਂ ਟੀ.ਬੀ. ਹਸਪਤਾਲ ਤੱਕ ਬਨਣ ਵਾਲੀ ਸੜਕ ਦੇ ਨਿਰਮਾਣ ਕੰਮਾਂ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਕਰੀਬ 16 ਲੱਖ ਰੁਪਏ ਦੀ ਲਾਗਤ ਲਾਲ ਇਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।
ਸ੍ਰੀ ਅਰੋੜਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਜਿਸ ਤਹਿਤ ਇਸ ਵਾਰਡ ਵਿੱਚ ਵੀ ਇਹ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾਂ ਵਿਕਾਸ ਦੀ ਗੱਲ ਕੀਤੀ ਹੈ ਅਤੇ ਰਾਜਨੀਤਿਕ ਤੋਂ ਉਪਰ ਉਠ ਕੇ ਵਿਕਾਸ ਕੰਮ ਕਰਵਾਏ ਹਨ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਅੱਜ ਸੂਬੇ ਦੇ ਹਰ ਖੇਤਰ ਵਿੱਚ ਰਿਕਾਰਡਤੋੜ ਵਿਕਾਸ ਕੰਮ ਹੋਏ ਹਨ। ਸੂਬੇ ਵਿੱਚ ਜਿਥੇ ਉਦਯੋਗਿਕ ਢਾਂਚਾ ਮਜ਼ਬੂਤ ਹੋਇਆ ਹੈ, ਉਥੇ ਆਮ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਈਆਂ ਗਈਆਂ ਹਨ। ਚਾਹੇ ਸ਼ਹਿਰ ਹੋਵੇ ਜਾਂ ਪਿੰਡ ਹਰ ਇਲਾਕੇ ਦੇ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਪਹੁੰਚਾਇਆ ਗਿਆ ਹੈ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਕੇਸ਼ ਮਰਵਾਹਾ, ਅਜੀਤ ਸਿੰਘ ਲੱਕੀ, ਅਮਰਜੀਤ ਕੌਰ ਸੈਣੀ, ਜਤਿੰਦਰ ਕੌਰ ਪਿੰਕੀ, ਰਾਜਿੰਦਰ ਪਰਮਾਰ, ਸੁਰਿੰਦਰ ਸਿੰਘ, ਪਰਮਜੀਤ ਕੌਰ, ਜੀਵਨ, ਬਲਜੀਤ, ਸੰਦੀਪ, ਕੁਲਜੀਤ, ਰਣਜੀਤ ਕੌਰ, ਸੁਨੀਤਾ ਦੇਵੀ, ਜੋਗਿੰਦਰ, ਮਮਤਾ, ਸੋਮਨਾਥ, ਕਿਰਨ, ਰਣਜੀਤ ਕੌਰ, ਸੁਸ਼ਮਾ, ਬਲਜੀਤ ਕੌਰ, ਸੁਰਿੰਦਰ ਕੌਰ, ਅਨੁਰਾਧਾ, ਸੁਧੀਰ, ਵਿਸ਼ਾਲ, ਰਾਕੇਸ਼ ਸੈਣੀ, ਦਵਿੰਦਰ ਸਿੰਘ, ਪ੍ਰਭਜੋਤ, ਮਨਵੀਰ, ਸੁਨੀਤਾ ਸੈਣੀ ਆਦਿ ਵੀ ਮੌਜੂਦ ਸਨ।