Site icon NewSuperBharat

ਗਦਰ ਲਹਿਰ ਦੇ ਮਹਾਨ ¬ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ’ਤੇ ਦੇਸ਼ ਨੂੰ ਹਮੇਸ਼ਾਂ ਰਹੇਗਾ ਮਾਣ: ਅਰੋੜਾ

੍ਹ ਕੈਬਨਿਟ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ ਬੁੱਤ ਦਾ ਉਦਘਾਟਨ
੍ਹ ਚੰਡੀਗੜ੍ਹ ਰੋਡ ਸਥਿਤ ਇੰਪਰੂਵਮੈਂਟ ਟਰੱਸਟ ਮਾਰਕਿਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕਿਟ ਰੱਖਿਆ

ਹੁਸ਼ਿਆਰਪੁਰ, 16 ਨਵੰਬਰ / ਨਿਊ ਸੁਪਰ ਭਾਰਤ ਨਿਊਜ਼:

ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਅੱਜ ਗਦਰ ਲਹਿਰ ਦੇ ਮਹਾਨ ¬ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ’ਤੇ ਚੰਡੀਗੜ੍ਹ ਰੋਡ ’ਤੇ ਇੰਪਰੂਵਮੈਂਟ ਟਰੱਸਟ ਮਾਰਕਿਟ ਵਿੱਚ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਤੋਂ ਇਸ ਮਾਰਕਿਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖ ਦਿੱਤਾ ਗਿਆ ਹੈ ਅਤੇ ਮਾਰਕਿਟ ਨੂੰ ਇਸ ਨਾਮ ਨਾਲ ਜਾਣਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਦਾ ਮੁੱਖ ਉਦੇਸ਼ ਇਹ ਹੈ ਕਿ ਸਾਡੀ ਆਉਣ ਵਾਲੀ ਪੀੜ੍ਹੀ ਆਪਣੇ ਸ਼ਹੀਦਾਂ ਨੂੰ ਯਾਦ ਰੱਖਣ, ਜਿਨ੍ਹਾਂ ਦੀ ਬਦੌਲਤ ਅਸੀਂ ਅੱਜ ਆਜ਼ਾਦੀ ਨਾਲ ਘੁੰਮ ਰਹੇ ਹਾਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਮਾਣ ਹੁੰਦੇ ਹਨ ਅਤੇ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਬਲੀਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੇ ਜੀਵਨ ਦੀ ਕੁਰਬਾਨੀ ਦੇਣ ਵਾਲਿਆਂ ਪ੍ਰਤੀ ਸਾਡਾ ਸਮਾਜ ਹਮੇਸ਼ਾਂ ਇਨ੍ਹਾਂ ਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਦੇਸ਼ ਨੇ ਆਪਣੇ ਸ਼ਹੀਦਾਂ ਨੂੰ ਭੁਲਾਇਆ ਹੈ, ਉਸ ਨੇ ਕਦੇ ਵੀ ਤਰੱਕੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਇੰਪਰੂਵਮੈਂਟ ਟਰੱਸਟ ਵਲੋਂ ਜੋ ਵੀ ਮਾਰਕਿਟ ਬਣਾਈ ਜਾਵੇਗੀ, ਉਸ ਮਾਰਕਿਟ ਦਾ ਨਾਮ ਸ਼ਹੀਦਾਂ ਦੇ ਨਾਮ ’ਤੇ ਰੱਖਿਆ ਜਾਵੇਗਾ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜਿਸ ਵੀਰ ਸਪੂਤ ਨੇ ਦੇਸ਼ ਲਈ ਆਪਣਾ ਸਭ ਕੁਝ ਵਾਰ ਦਿੱਤਾ, ਐਸੇ ਸਪੂਤ ਹਮੇਸ਼ਾਂ ਲੋਕਾਂ ਦੇ ਦਿਲਾਂ ਵਿੱਚ ਅਮਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਸ਼ਾਸਨ ਤੋਂ ਦੇਸ਼ ਨੂੰ ਆਜ਼ਾਦੀ ਦਿਲਾਉਣ ਲਈ ਬਲੀਦਾਨ ਦੇਣ ਵਾਲੇ ਵੀਰ ਪੁੱਤਰਾਂ ਪ੍ਰਤੀ ਦੇਸ਼ ਹਮੇਸ਼ਾਂ ਝੁਕਦਾ ਰਹੇਗਾ। ਸ੍ਰੀ ਅਰੋੜਾ ਨੇ ਮਹਾਨ ¬ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹਾਦਤ ’ਤੇ ਉਨ੍ਹਾਂ ਨੂ ੰਸਲਾਮ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਦੇਸ਼ ਭਗਤੀ ਅਤੇ ਸ਼ਹਾਦਤ ਸਾਡੀ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾਂ ਪ੍ਰੇਰਿਤ ਕਰਦੀਆਂ ਰਹਿਣਗੀਆਂ।


ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਸਰਵਨ ਸਿੰਘ, ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਈ.ਓ. ਇੰਪਰੂਵਮੈਂਟ ਟਰੱਸਟ ਰਾਜੇਸ਼ ਕੁਮਾਰ, ਮੁਕੇਸ਼ ਡਾਬਰ, ਸੁਰਿੰਦਰ ਕੁਮਾਰ ਸ਼ਿੰਦਾ, ਸੁਰਿੰਦਰ ਪਾਲ ਸਿੱਧੂ, ਕੁਲਵਿੰਦਰ ਸਿੰਘ ਹੁੰਦਲ, ਪਰਵੀਨ ਸੈਣੀ, ਸੁਰੇਸ਼ ਕੁਮਾਰ, ਅਜੀਤ ਸਿੰਘ ਲੱਕੀ, ਬਲਵਿੰਦਰ ਬਿੰਦੀ, ਕ੍ਰਿਸ਼ਨਾ ਸੈਣੀ, ਅਸ਼ੋਕ ਮਹਿਰਾ, ਐਡਵੋਕੇਟ ਲਵਕੇਸ਼ ਓਹਰੀ ਆਦਿ ਵੀ ਮੌਜੂਦ ਸਨ।

Exit mobile version