ਹੁਸ਼ਿਆਰਪੁਰ, 16 ਨਵੰਬਰ / ਨਿਊ ਸੁਪਰ ਭਾਰਤ ਨਿਊਜ਼ :
ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਪਨੀਤ ਰਿਆਤ ਨੇ ਰੈਡ ਕਰਾਸ ਸੋਸਾਇਟੀ ਦੇ ਸਮੂਹ ਮੈਂਬਰਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਮੌਕੇ ਸਮੂਹ ਸਟਾਫ਼ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਤੋਹਫੇ ਵੀ ਦਿੱਤੇ।
ਜ਼ਿਲ੍ਹਾ ਰੈਡ ਕਰਾਸ ਦਫ਼ਤਰ ਵਿਖੇ ਪਹੁੰਚਣ ’ਤੇ ਸਮੂਹ ਸਟਾਫ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈਡ ਕਰਾਸ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਸੋਸਾਇਟੀ ਵਲੋਂ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਲਗਨ ਨਾਲ ਲੋਕ ਸੇਵਾ ਦੇ ਮਨੋਰਥ ਨੂੰ ਨੇਪਰੇ ਚਾੜ੍ਹਨ ਦੀ ਤਾਕੀਦ ਕੀਤੀ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਤੇ ਸਮੂਹ ਸਟਾਫ ਮੌਜੂਦ ਸੀ।