November 22, 2024

ਕੈਬਨਿਟ ਮੰਤਰੀ ਅਰੋੜਾ ਨੇ ਵਾਰਡ ਨੰਬਰ 8 ’ਚ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ***24 ਲੱਖ ਰੁਪਏ ਦੀ ਲਾਗਤ ਨਾਲ ਸੈਂਟ ਫਰੀਦ ਸਕੂਲ ਦੇ ਸਾਹਮਣੇ ਗਲੀਆਂ ਦਾ ਕੀਤਾ ਜਾ ਰਿਹੈ ਨਿਰਮਾਣ

0

ਹੁਸ਼ਿਆਰਪੁਰ , 24 ਨਵੰਬਰ / ਨਿਊ ਸੁਪਰ ਭਾਰਤ ਨਿਊਜ਼:


ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀ ਮੁੱਖ ਪਹਿਲ ਹੈ, ਜਿਸ ਤਹਿਤ ਲਗਾਤਾਰ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹ ਸੈਂਟ ਫਰੀਦ ਸਕੂਲ ਦੇ ਸਾਹਮਣੇ ਵਾਰਡ ਨੰਬਰ 8 ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ  ਕਰਵਾਉਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਇਲਾਕੇ ਦੀਆਂ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਦਾ 100 ਫੀਸਦੀ ਕਾਰਜ ਮੁਕੰਮਲ ਕਰਨ ਤੋਂ ਬਾਅਦ ਹੁਣ ਗਲੀਆਂ ਅਤੇ ਸੜਕਾਂ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਿਥੇ ਹਰ ਵਰਗ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ ਉਥੇ ਕਈ ਹੋਰ ਪ੍ਰੋਜੈਕਟ ਵੀ ਜਲਦ ਹੀ ਸ਼ੁਰੂ ਕੀਤੇ ਜਾਣਗੇ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਹੀ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਅਤੇ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਵਾਸੀਆਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਇੰਪਰੂਪਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸੁਰੇਸ਼ ਕੁਮਾਰ, ਜਗੀਰ ਸਿੰਘ, ਪਰਮਜੀਤ ਕੌਰ, ਬਖਸ਼ੀਸ਼ ਕੌਰ, ਕੈਪਟਨ ਕਰਮ ਚੰਦ, ਸੁਰਿੰਦਰ ਪਾਲ ਸਿੱਧੂ, ਦੀਪਕ ਪੁਰੀ, ਐਡਵੋਕੇਟ ਪਵਿੱਤਰ ਪਾਲ ਸਿੰਘ, ਤੇਜਾ ਰਾਮ ਗੰਗੜ, ਐਕਰੀਅਨ ਹਰਪ੍ਰੀਤ ਸਿੰਘ, ਐਸ.ਡੀ.ਓ ਸ਼ਾਂਤੀ ਸਰੂਪ, ਪਰਮਜੀਤ ਸਿੰਘ, ਸਰਵਨ ਕੁਮਾਰ, ਕੇਸਰ ਸਿੰਘ, ਜੋਗਿੰਦਰ ਪਾਲ, ਬਲਬੀਰ ਕੌਰ, ਗੁਰਮੇਲ ਕੌਰ, ਇੰਦੂ ਬਾਲਾ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *