December 26, 2024

6 ਵੇਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਤਹਿਤ ਫਰੀਦਕੋਟ ਜ਼ਿਲੇ ਵਿੱਚ 24,28 ਅਤੇ 29 ਸਤੰਬਰ ਨੂੰ ਲੱਗਣਗੇ ਰੁਜ਼ਗਾਰ ਮੇਲੇ- ਸਹੋਤਾ

0

ਰਕਾਰੀ ਸੀਨੀ: ਸਕੈ: ਸਕੂਲ ਲੜਕੇ ਕੋਟਕਪੂਰਾ ਦੇ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ: ਏ .ਡੀ.ਸੀ

*ਕੋਟਕਪੂਰਾ ਵਿਖੇ ਰੋਜ਼ਗਾਰ ਮੇਲੇ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਕੋਟਕਪੂਰਾ/ਫ਼ਰੀਦਕੋਟ / 23 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ ਘਰ ਰੁਜ਼ਗਾਰ ਤਹਿਤ ਲਗਾਏ ਜਾ ਰਹੇ ਛੇਵੇਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਦੀ ਲੜੀ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਜ਼ਿਲੇ ਵਿੱਚ ਤਿੰਨ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਰੁਜ਼ਗਾਰ ਮੇਲੇ 24 ਸਤੰਬਰ ਨੂੰ ਸਰਕਾਰੀ ਸੀਨੀ: ਸਕੈ: ਸਕੂਲ ਲੜਕੇ(ਕੋਟਕਪੂਰਾ), 28 ਸਤੰਬਰ ਨੂੰ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਅਤੇ 29 ਸਤੰਬਰ ਨੂੰ  ਯੂਨੀਵਰਸਿਟੀ ਕਾਲਜ ਜੈਤੋ ਵਿਖੇ ਲਗਾਏ ਜਾਣਗੇ ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਕਮ ਸੀਈਓ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵਲੋਂ  ਸਰਕਾਰੀ ਸੀਨੀ: ਸਕੈ: ਸਕੂਲ ਲੜਕੇ  ਕੋਟਕਪੂਰਾ ਵਿਖੇ ਰੋਜ਼ਗਾਰ ਮੇਲੇ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨਾਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19  ਨੂੰ ਮੁੱਖ ਰੱਖ ਕੇ ਸਾਵਧਾਨੀਆਂ ਤਹਿਤ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨਾ ਰੁਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਜ਼ਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੁਜ਼ਗਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਵਿੱਚ ਹਰ ਤਰਾਂ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ   ਉਨਾਂ ਕਿਹਾ ਕਿ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਰਥੀ ਇਨਾਂ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ ਅਤੇ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਉਠਾ ਸਕਦੇ ਹਨ ਉਨਾਂ ਇਹ ਵੀ ਦੱਸਿਆ ਕਿ ਕੋਵਿਡ ਸਬੰਧੀ ਸਿਹਤ ਪ੍ਰੋਟੋਕਾਲ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਲੋਕਾਂ ਦੀ ਨਿੱਜੀ ਤੌਰ ਤੇ ਸਮੂਲੀਅਤ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹੈਂਡ ਸੈਨੇਟਾਈਜ਼ਰ ਅਤੇ ਥਰਮਲ ਸਕਰੀਨਿੰਗ ਤੋਂ ਇਲਾਵਾ ਰੁਜ਼ਗਾਰ ਮੇਲਿਆਂ ਵਾਲੀਆਂ ਥਾਵਾਂ ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨਾਂ ਰੁਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਆਪਣਾ ਮਾਸਕ ਪਹਿਨ ਕੇ ਅਤੇ ਸੋਸ਼ਲ ਡਿਸਟੈਂਸ ਅਪਣਾ ਕੇ ਇੰਟਰਵਿਊ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ।ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ  9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *