December 26, 2024

ਕੋਟਕਪੂਰਾ ਵਿਖੇ ਲਗਾਏ ਸੂਬਾ ਪੱਧਰੀ ਰੁਜ਼ਗਾਰ ਮੇਲੇ ‘ਚ 557 ਨੌਜਵਾਨਾਂ ਦੀ ਰੋਜ਼ਗਾਰ ਲਈ ਹੋਈ ਚੋਣ

0

ਕੋਟਕਪੂਰਾ/ਫ਼ਰੀਦਕੋਟ / 24 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ ਘਰ ਰੁਜ਼ਗਾਰ ਤਹਿਤ ਲਗਾਏ ਜਾ ਰਹੇ ਛੇਵੇਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਦੀ ਲੜੀ ਤਹਿਤ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਵੱਲੋਂ ਅੱਜ ਕੋਟਕਪੂਰਾ ਦੇ ਸਰਕਾਰੀ ਸੀਨੀ: ਸਕੈ: ਸਕੂਲ ਲੜਕੇ ਵਿਖੇ ਜਿਲਾ ਪੱਧਰੀ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਰੁਜ਼ਗਾਰ ਮੇਲੇ ‘ਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਅਤੇ ਐਸ.ਡੀ.ਐਮ ਕੋਟਕਪੂਰਾ ਸ੍ਰੀ ਅਮਿਤ ਸਰੀਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਨੂੰ ਮੁੱਖ ਰੱਖ ਕੇ ਸਾਵਧਾਨੀਆਂ ਤਹਿਤ ਇਹ ਰੁਜ਼ਗਾਰ ਮੇਲਾ ਲਗਾਇਆ ਗਿਆ ਹੈ। ਉਨਾਂ ਦੱਸਿਆ ਕਿ ਰੁਜ਼ਗਾਰ ਮੇਲੇ ‘ਚ ਕੁੱਲ 557 ਨੌਜਵਾਨਾਂ ਦੀ ਵੱਖ ਵੱਖ ਕੰਪਨੀਆਂ ਵਿਚ ਰੁਜ਼ਗਾਰ ਲਈ ਚੋਣ ਕੀਤੀ ਗਈ ਹੈ। ਉਨਾਂ ਕਿਹਾ ਕਿ ਕੁੱਲ 620 ਦੇ ਕਰੀਬ ਬੇਰੁਜ਼ਗਾਰ ਨੌਜਵਾਨਾਂ ਆਪਣੀ ਇੰਟਰਵਿਊ ਦੇਣ ਆਏ ਸਨ ਜਿਸ ਵਿਚੋਂ 437 ਮੇਲੇ ‘ਚ ਅਤੇ 120 ਨੌਜਵਾਨਾਂਦੀ ਚੋਣ ਆਨਲਾਈਨ ਅਪਲਾਈ ਕੀਤੇ ਡਾਟੇ ਰਾਹੀਂ ਕੀਤੀ ਗਈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਅਤੇ ਐਸ.ਡੀ.ਐਮ ਕੋਟਕਪੂਰਾ ਸ੍ਰੀ ਅਮਿਤ ਸਰੀਨ ਨੇ ਦੱਸਿਆ ਕਿ ਕੋਵਿਡ 19 ਦੀਆਂ ਹਦਾਇਤਾਂ ਨੂੰ ਦੇਖਦਿਆਂ ਇਕ ਬੂਥ ਤੇ 40 ਦੇ ਕਰੀਬ ਨੌਜਵਾਨ ਬਿਠਾਏ ਗਏ ਸਨ। ਉਨਾਂ ਕਿਹਾ ਕਿ ਮੇਲੇ ‘ਚ 16 ਕੰਪਨੀਆਂ ਵੱਲੋਂ ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ । ਇਸ ਦੌਰਾਨ ਉਨਾਂ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਮੁਬਾਰਕਵਾਦ ਦਿੱਤੀ ਅਤੇ ਜਿੰਨਾਂ ਦੀ ਕਿਸੇ ਕਾਰਣ ਚੋਣ ਨਹੀਂ ਹੋ ਸਕੀ ਉਨਾਂ ਲਈ ਇਹ ਤਜਰਬਾ ਕਾਫ਼ੀ ਕੰਮ ਆਵੇਗਾ ਕਿਉਂਕਿ 28 ਸਤੰਬਰ ਨੂੰ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਅਤੇ 29 ਸਤੰਬਰ ਨੂੰ  ਯੂਨੀਵਰਸਿਟੀ ਕਾਲਜ ਜੈਤੋ  ਵਿਖੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਵਿਚ ਉਨਾਂ ਦੀ ਚੋਣ ਹੋ ਸਕਦੀ ਹੈ । ਉਨਾਂ ਕਿਹਾ ਕਿ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਰਥੀ ਇਨਾਂ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ ਅਤੇ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਉਠਾ ਸਕਦੇ ਹਨ। 

ਇਸ ਮੌਕੇ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰ ਅਫਸਰ ਸ੍ਰੀ ਹਰਮੇਸ਼ ਕੁਮਾਰ ਨੇ ਦੱਸਿਆ ਕਿ 28 ਸਤੰਬਰ ਨੂੰ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਅਤੇ 29 ਸਤੰਬਰ ਨੂੰ  ਯੂਨੀਵਰਸਿਟੀ ਕਾਲਜ ਜੈਤੋ ਵਿਖੇ ਲੱਗਣ ਵਾਲੇ ਰੁਜ਼ਗਾਰ ਮੇਲੇ ‘ਚ ਕਿਸੇ ਕਿਸਮ ਦੀ ਜਾਣਕਾਰੀ ਲਈ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇਨਾਂ ਰੁਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਆਪਣਾ ਮਾਸਕ ਪਹਿਨ ਕੇ ਅਤੇ ਸੋਸ਼ਲ ਡਿਸਟੈਂਸ ਅਪਣਾ ਕੇ ਇੰਟਰਵਿਊ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵੱਲੋਂ ਆਪਣੀਆਂ ਸਟਾਲਾਂ ਲਗਾਈਆਂ ਗਈਆਂ ਸਨ ਅਤੇ ਵਿਭਾਗਾਂ ਵੱਲੋਂ ਰੁਜ਼ਗਾਰ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *