Site icon NewSuperBharat

ਮਿਸ਼ਨ ਫਤਿਹ ਤਹਿਤ ਡਾਇਰੀਏ ਪੰਦਰਵਾੜੇ ਦੌਰਾਨ 05 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐਸ ਦੇ ਪੈਕਟ ਦਿੱਤੇ ਜਾਣਗੇ: ਸੀਨੀਅਰ ਮੈਡੀਕਲ ਅਫਸਰ ਡਾ. ਸ਼ਿਵ ਕੁਮਾਰ

*5 ਤੋ 19 ਅਗਸਤ ਤੱਕ ਮਨਾਇਆ ਜਾ ਰਿਹਾ ਹੈ ਡਾਇਰੀਆਂ ਪੰਦਰਵਾੜਾ

ਨੂਰਪੁਰ ਬੇਦੀ / 07 ਅਗਸਤ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਕੋਵਿਡ 19 ਮਹਾਮਾਂਰੀ ਦੌਰਾਨ ਹਰ ਤਰਾਂ ਦੀਆਂ ਸਿਹਤ ਸਹੂਲਤਾ ਦੇਣ ਲਈ ਬਚਨਬੱਧ ਹੈ। ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਣਗੇ। ਇਸ ਟੀਚੇ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਦੇ ਉਪਰਾਲੇ ਤਹਿਤ 5 ਅਗਸਤ ਤੋ 19 ਅਗਸਤ ਤੱਕ ਡਾਇਰੀਆ ਪੰਦਰਵਾੜਾ ਮਨਾਇਆ ਜਾ ਰਿਹਾ ਹੈ।

ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫਸਰ ਬਲਾਕ ਨੂਰਪੁਰ ਬੇਦੀ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ 5 ਸਾਲ ਤੱਕ ਦੇ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਏ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ 0 ਤੇ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਵਿੱਚ ਹਰ ਸਾਲ 0-5 ਸਾਲ ਤੱਕ ਦੇ ਬੱਚਿਆਂ ਦੀਆਂ ਲੱਖਾਂ ਮੌਤਾਂ ਕੇਵਲ ਡਾਇਰੀਏ ਨਾਲ ਹੀ ਹੁੰਦੀਆਂ ਹਨ। ਇਸ ਲਈ ਇਹ ਵਿਸੇਸ਼ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਕੋਵਿਡ 19 ਮਹਾਵਾਰੀ ਦੌਰਾਨ ਬੱਚਿਆਂ ਦੀ ਸੁਰੱਖਿਅਤਾ ਨੂੰ ਮੁੱਖ ਰੱਖਦੇ ਹੋਏ 0-5 ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐਸ ਦੇ ਪੈਕਟ ਦਿੱਤੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿੱਚ ਜਿੰਕ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੌਸਮ ਦੋਰਾਨ ਬੱਚਿਆਂ ਨੂੰ ਅਕਸਰ ਦਸਤ ਦੀ ਬਿਮਾਰੀ ਲੱਗ ਜਾਂਦੀ ਹੈ। ਇਸ ਦੇ ਬਚਾਓ ਲਈ ਘਰ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਪੀਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਫਲ ਅਤੇ ਸਬਜ਼ੀਆਂ ਨੂੰ ਕੱਟਣ, ਛਿੱਲਣ ਤੋ ਪਹਿਲਾਂ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ ਅਤੇ ਕੱਚੇ ਤੇ ਜ਼ਿਆਦਾ ਪੱਕੇ ਫਲ ਨਾ ਖਾਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਹਨਾਂ ਨੇ ਕਿਹਾ ਕਿ ਡਾਇਰੀਏ ਪੰਦਰਵਾੜੇ ਦੌਰਾਨ ਲੋਕਾਂ ਨੂੰ ਹੱਥ ਧੋਣ, ਓ.ਆਰ.ਐਸ ਘੋਲ ਬਨਾਉਣ ਆਦਿ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਹਨਾਂ ਨੇ ਕਿਹਾ ਕਿ ਸਾਨੂੰ ਹਮੇਸ਼ਾਂ ਖਾਣਾ ਖਾਣ ਤੋ ਪਹਿਲਾਂ ਅਤੇ ਪਖਾਨਾ ਜਾਣ ਤੋ ਬਾਅਦ ਹਮੇਸ਼ਾਂ ਹੱਥ ਸਾਬਣ ਨਾਲ ਧੋਣੇ ਚਾਹੀਦੇ ਹਨ। ਇਸ ਤਰ੍ਹਾਂ ਕਰਨ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋ ਬਚ ਸਕਦੇ ਹਾਂ।

Exit mobile version