ਬਲਾਕ ਨੂਰਪੁਰ ਬੇਦੀ ਦੇ 138 ਪਿੰਡਾਂ ਵਿੱਚ ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਵਲੋਂ ਵਿੰਡੀ ਜਾਗਰੂਕਤਾ ਮੁਹਿੰਮ।
*ਸੈਣੀ ਮਾਜਰਾ ਵਿੱਚ ਡੈਪੋ ਤਹਿਤ ਨਸ਼ਿਆ ਵਿਰੁੱਧ ਵਿਸੇਸ਼ ਜਾਗਰੂਕਤਾ ਕੈਂਪ ਦਾ ਅਯੋਜਨ।
ਨੂਰਪੁਰ ਬੇਦੀ / 2 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਨੂਰਪੁਰ ਬੇਦੀ ਅਮਰਜੀਤ ਕੌਰ ਨੇ ਬਲਾਕ ਨੂਰਪੁਰ ਬੇਦੀ ਦੇ 138 ਪਿੰਡਾਂ ਦੇ 165 ਆਂਗਣਵਾੜੀ ਸੈਂਟਰਾ ਵਿੱਚ ਮਿਸ਼ਨ ਫਤਿਹ ਅਧੀਨ ਜਾਗਰੂਕਤਾ ਅਭਿਆਨ ਚਲਾਇਆ ਹੈ ਜਿਸ ਵਿੱਚ ਵਿਭਾਗ ਦੇ ਸੁਪਰਵਾਇਜਰ ਅਤੇ ਆਂਗਣਵਾੜੀ ਵਰਕਰ ਇਲਾਕੇ ਦੇ ਪਿੰਡਾਂ ਦੇ ਪੰਚਾਂ ਤੇ ਸਰਪੰਚਾ, ਪੰਤਵੱਤਿਆ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕਰ ਰਹੇ ਹਨ। ਇਸ ਜਾਗਰੂਕਤਾ ਮੁਹਿੰਮ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਦਾ ਨਾਮ ਦਿੱਤਾ ਗਿਆ ਹੈ ਇਸਲਈ ਕਰੋਨਾ ਨੂੰ ਹਰਾਉਣ ਦੀ ਚਲਾਈ ਮੁਹਿੰਮ ਨੂੰ ਜਮੀਨੀ ਪੱਧਰ ਤੇ ਆਮ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕਰਨ ਵਾਲੇ ਇਹ ਕਰੋਨਾ ਵੋਰੀਅਰਜ ਨੂੰ ਕੋਵਾ ਐਪ ਬਾਰੇ ਜਾਣਕਾਰੀ ਦੇ ਰਹੇ ਹਨ ਉਥੇ ਸਮਾਜਿਕ ਦੂਰੀ ਬਣਾ ਕੇ ਰੱਖਣ,ਮਾਸਕ ਪਾਉਣ ਅਤੇ ਵਾਰ ਵਾਰ ਹੱਥ ਧੋਣ ਬਾਰੇ ਵੀ ਪ੍ਰੇਰਿਤ ਕਰ ਰਹੇ ਹਨ।
ਅਮਰਜੀਤ ਕੌਰ ਨੇ ਦੱਸਿਆ ਕਿ ਆਪਣੇ ਨਿਯਮਤ ਪ੍ਰੋਗਰਾਮ ਨੂੰ ਵੀ ਇਸ ਮਿਸ਼ਨ ਫਤਿਹ ਦੇ ਨਾਲ ਜੋੜਿਆ ਗਿਆ ਹੈ ਜਿਥੇ ਡੈਪੋ ਪ੍ਰੋਗਰਾਮ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ ਉਥੇ ਕੋਵਿਡ ਦੀਆਂ ਸਾਵਧਾਨੀਆਂ ਜਿਹਨਾ ਵਿੱਚ ਸਭ ਤੋਂ ਜਰੂਰੀ ਆਪਸੀ ਵਿੱਥ ਰੱਖਣਾ ਹੈ ਦੀ ਵੀ ਪਾਲਣਾ ਕੀਤੀ ਗਈ ਹੈ।
ਇਸ ਮੋਕੇ ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਨੂਰਪੁਰ ਬੇਦੀ ਅਮਰਜੀਤ ਕੌਰ ਨੇ ਦੱਸਿਆ ਕਿ ਨੂਰਪੁਰ ਬੇਦੀ ਬਲਾਕ ਦੇ ਪਿੰਡ ਬਜਰੂੜ, ਬੈਂਸ, ਬੱਲੇਵਾਲ, ਅਬਿਆਣਾ ਵਿੱਚ ਮਿਸ਼ਨ ਫਤਿਹ ਅਧੀਨ ਜਾਗਰੂਕਤਾ ਅਭਿਆਨ ਚਲਾਏ ਗਏ। ਉਹਨਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿੱਚ ਵਧੀਕ ਪੋਸਟਿਕ ਅਹਾਰ ਦੀ ਵੰਡ ਵੀ ਗਰਭਪਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆ ਨੂੰ ਕੀਤੀ ਗਈ ਅਤੇ ਸੈਣੀ ਮਾਜਰਾ ਵਿੱਚ ਡੈਪੋ ਪ੍ਰੋਗਰਾਮ ਅਧੀਨ ਨਸ਼ਿਆ ਤੋਂ ਦੂਰ ਰਹਿਣ ਦੀ ਪ੍ਰਰੇਣਾ ਸਬੰਧੀ ਇਕ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ।
ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ ਅਮ੍ਰਿਤਾ ਸਿੰਘ ਦੀ ਅਗਵਾਈ ਵਿੱਚ ਪਿਛਲੇ ਕਈ ਦਿਨਾਂ ਤੋਂ ਪਿੰਡਾਂ ਵਿੱਚ ਇਹ ਜਾਗਰੂਕਤਾ ਅਭਿਆਨ ਜਾਰੀ ਹੈ ਅਤੇ ਲੋਕਾਂ ਨੂੰ ਲਗਾਤਾਰ ਸਾਵਧਾਨੀਆ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ।