Site icon NewSuperBharat

ਪੋਸ਼ਟਿਕ ਅਹਾਰ ਸਪਤਾਹ ਦੀ ਹੀਰਪੁਰ ਵਿੱਚ ਹੋਵੇਗੀ ਸਮਾਪਤੀ

*ਮਿਸ਼ਨ ਫਤਿਹ ਬਾਰੇ ਜਾਗਰੂਕਤਾ ਦੇ ਨਾਲ ਡੈਪੋ ਸਬੰਧੀ ਵੀ ਕੀਤਾ ਜਾ ਰਿਹਾ ਹੈ ਪ੍ਰੇਰਿਤ **ਆਂਗਣਵਾੜੀ ਵਰਕਰ/ਸੁਪਰਵਾਇਜਰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਦੇ ਰਹੇ ਹਨ ਜਾਣਕਾਰੀ

ਨੂਰਪੁਰ ਬੇਦੀ / 6 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੋਸ਼ਟਿਕ ਅਹਾਰ ਦੀ ਸਪਤਾਹ 01 ਤੋਂ 07 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਜਿਸਦੀ ਸਮਾਪਤੀ ਬਲਾਕ ਨੂਰਪੁਰ ਬੇਦੀ ਦੇ ਪਿੰਡ ਹੀਰਪੁਰ ਵਿੱਚ ਭਲਕੇ 07 ਸਤੰਬਰ ਨੂੰ ਹੋਵੇਗੀ। ਆਂਗਣਵਾੜੀ ਵਰਕਰ ਅਤੇ ਸੁਪਰਵਾਇਜ਼ਰ ਪਿੰਡਾਂ ਵਿੱਚ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕਰਨ ਦੇ ਨਾਲ ਨਾਲ ਡੈਪੋ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦੇ ਰਹੇ ਹਨ। ਪੰਜਾਬ ਸਰਕਾਰ ਦੇ ਪੋਸ਼ਣ ਮਾਹ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਗਰਭਵੱਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਕਿਸ਼ੋਰੀਆਂ ਅਤੇ ਛੋਟੇ ਬੱਚਿਆਂ ਨੂੰ ਵਿਸੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ।

ਇਹ ਜਾਣਕਾਰੀ ਬਾਲ ਤੇ ਵਿਕਾਸ ਪ੍ਰੋਜੈਕਟ ਅਫਸਰ ਨੂਰਪੁਰ ਬੇਦੀ ਅਮਰਜੀਤ ਕੋਰ ਨੇ ਦਿੱਤੀ। ਉਹਨਾਂ ਦੱਸਿਆ ਕਿ ਬਲਾਕ ਦੇ ਪਿੰਡਾਂ ਵਿੱਚ ਲਗਾਤਾਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਮਿਲੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੰਮ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਸਾਡੇ ਆਂਗਣਵਾੜੀ ਵਰਕਰ/ਸੁਪਰਵਾਇਜਰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦੇ ਰਹੇ ਹਨ ਜਿਵੇਂ ਕਿ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣਾ, ਸਮਾਜਿਕ ਵਿੱਥ ਰੱਖਣਾ ਅਤੇ ਬਜੁਰਗਾਂ ਅਤੇ ਬੱਚਿਆ ਨੂੰ ਜਦੋਂ ਤੱਕ ਬਹੁਤ ਜਰੂਰੀ ਨਾ ਹੋਵੇ ਘਰਾਂ ਤੋਂ ਬਾਹਰ ਜਾਣ ਤੋਂ ਰੋਕਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਵਲੋਂ ਲੋਕਾਂ ਨੂੰ ਕੀਤੀ ਅਪੀਲ ਅਤੇ ਜਿਲਾ ਪ੍ਰੋਗਰਾਮ ਅਫਸਰ ਨਰੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਆਮ ਲੋਕਾਂ ਨੂੰ ਲੱਛਣ ਪਾਏ ਜਾਣ ਤੇ ਕੋਵਿਡ ਟੈਸਟਿੰਗ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਸੰਕਰਮਣ ਨਾਲ ਕਰੋਨਾ ਦੇ ਫੈਲਣ ਤੋਂ ਬਚਾਅ ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪਿੰਡਾਂ ਵਿੱਚ ਪੰਚ/ਸਰਪੰਚ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਆਮ ਲੋਕਾਂ ਨੂੰ ਇਹ ਅਪੀਲ ਕਰ ਰਹੇ ਹਨ ਕਿ ਸੋਸ਼ਲ ਮੀਡੀਆਂ ਉਤੇ ਹੋਰ ਰਹੇ ਝੂਠੇ ਪ੍ਰਚਾਰ ਜਿਸ ਵਿੱਚ ਕੋਵਿਡ ਮਰੀਜ਼ਾਂ ਨੂੰ ਇਲਾਜ ਦੋਰਾਨ ਅੰਗ ਕੱਢਣ ਬਾਰੇ ਝੂਠਾ ਪ੍ਰਚਾਰ ਹੋ ਰਿਹਾ ਹੈ ਉਸ ਤੋਂ ਸੁਚੇਤ ਰਹਿਣ  ਦੀ ਲੋੜ ਹੈ। ਇਸ ਤਰਾਂ ਦਾ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲਿਆਂ ਵਿਰੁਧ ਕਾਰਵਾਈ ਕਰਵਾਉਣ ਲਈ ਆਮ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਬਾਰੇ ਪ੍ਰਸ਼ਾਸ਼ਨ ਨੇ ਵੀ ਹੁਣ ਸਖਤ ਰੁੱਖ ਅਪਣਾਇਆ ਹੈ।

Exit mobile version