*ਮਿਸ਼ਨ ਫਤਿਹ ਤਹਿਤ ਕੋਵਿਡ ਦੀਆਂ ਸਾਵਧਾਨੀਆਂ, ਡੈਪੋ ਪ੍ਰੋਗਰਾਮ ਅਤੇ ਨਸ਼ਿਆ ਵਿਰੁੱਧ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਰਿਤ।
ਨੂਰਪੁਰ ਬੇਦੀ / 16 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲਾ ਪ੍ਰੋਗਰਾਮ ਅਫਸਰ ਰੂਪਨਗਰ ਨਰੇਸ਼ ਕੁਮਾਰ ਦੀ ਅਗਵਾਈ ਵਿੱਚ ਅਮਰਜੀਤ ਕੋਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਨੂਰਪੁਰ ਬੇਦੀ ਦੀ ਦੇਖ ਰੇਖ ਵਿੱਚ ਨੂਰਪੁਰ ਬੇਦੀ ਦੇ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਮਾਹ ਤਹਿਤ ਵਿਸੇਸ਼ ਪ੍ਰੋਗਰਾਮ ਅਯੋਜਿਤ ਕੀਤੇ ਜਾ ਰਹੇ ਹਨ ਇਸ ਦੋਰਾਨ ਪੰਚਾਇਤਾਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਪਿੰਡਾਂ ਵਿੱਚ ਹੋਰ ਵੱਖ ਵੱਖ ਗਤੀਵਿਧੀਆਂ ਜਾਰੀ ਹਨ।
ਇਸ ਦੋਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਆਂਗਣਵਾੜੀ ਵਰਕਰਾਂ ਨੂੰ ਨਵੇ ਜਨਮੇ ਬੱਚਿਆ ਦਾ ਪਹਿਲੇ ਮਹੀਨੇ ਹਫਤੇ-ਹਫਤੇ ਬਾਅਦ ਚਾਰ ਵਾਰੀ ਸਪੈਂਸਲ ਹੋਮ ਵਿਜਿਟ ਕਰਨ ਲਈ ਕਿਹਾ ਗਿਆ ਤਾਂ ਕਿ ਐਸ ਏ ਐਮ (ਗੰਭੀਰ ਕੁਪੋਸ਼ਣ) ਬੱਚਿਆ ਦੀ ਪਹਿਚਾਣ ਸਮੇਂ ਸਿਰ ਹੋ ਸਕੇ ਤੇ ਉਨਾਂ ਦਾ ਧਿਆਨ ਰੱਖਿਆ ਜਾ ਸਕੇ।
ਅਮਰਜੀਤ ਕੋਰ ਸੀ ਡੀ ਪੀ ਓ ਨੇ ਦੱਸਿਆ ਕਿ ਸਾਰੇ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਵਲੋਂ ਮਾਵਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਟੀਕਾ ਕਰਣ ਸਮੇਂ ਸਿਰ ਕਰਨ ਬਾਰੇ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਨੂੰ ਮਿਸ਼ਨ ਫਤਿਹ ਤਹਿਤ ਕੋਰੋਨਾ ਮਹਾਂਮਾਰੀ ਸਬੰਧੀ ਜਰੂਰੀ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਵਾਰ-ਵਾਰ ਹੱਥ ਧੌਣਾ, ਸਮਾਜਿਕ ਦੂਰੀ ਬਣਾਏ ਰੱਖਣ ਦੇ ਨਾਲ ਨਾਲ “ਡਿਜੀਟਲ ਮਾਰਗਦਰਸ਼ਕ ਪ੍ਰੋਗਰਾਮ-ਪੰਜਾਬ“ ਤਹਿਤ ਹਰ ਰੋਜ਼ ਆਨ ਲਾਈਨ ਭੇਜੀਆ ਜਾ ਰਹੀਆਂ ਐਕਟੀਵਿਟਿਜ਼ ਨੂੰ ਮਾਪਿਆਂ ਤੱਕ ਪਹੁੰਚਾ ਕੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਿਹਾ ਗਿਆ ਇਸ ਦੋਰਾਨ ਡੈਪੋ ਪ੍ਰੋਗਰਾਮ ਤਹਿਤ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਸਬੰਧੀ ਨੋਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਅਮਰਜੀਤ ਕੌਰ ਨੇ ਹੋਰ ਦੱਸਿਆ ਕਿ ਘਰਾਂ ਦੀਆਂ ਛੱਤਾਂ, ਖਾਲੀ ਪਈਆਂ ਥਾਵਾਂ, ਸਕੂਲਾਂ,ਆਂਗਣਵਾੜੀ ਸੈਂਟਰਾਂ ਵਿੱਚ ਘਰੇਲੂ ਬਗੀਚੀ ਨੂੰ ਉਤਸ਼ਾਹਤ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਬਲਾਕ ਦੇ ਆਂਗਣਵਾੜੀ ਸੈਂਟਰਾਂ ਵਿੱਚ ਤਾਜੇ ਫੱਲ ਅਤੇ ਸਬਜੀਆਂ, ਘਰੇਲੂ ਬਗੀਚੀ ਵਿੱਚ ਉਗਾਉਣ, ਕੀਟਨਾਸ਼ਕ ਦੀ ਘੱਟ ਵਰਤੋਂ ਕਰਨ ਦੀ ਪ੍ਰਰੇਨਾ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਅੱਜ ਪਿੰਡ ਸਰਥਲੀ, ਬੱਸੀ, ਝਾਂਡੀਆਂ ਕਲਾਂ ਵਿੱਚ ਪੋਸ਼ਣ ਮਾਹ ਤਹਿਤ ਵਿਸੇਸ਼ ਗਤੀਵਿਧੀਆਂ ਦਾ ਅਯੋਜਨ ਕੀਤਾ ਗਿਆ।