*ਸਰਕਾਰ ਵਲੋਂ ਆਧੁਨਿਕ ਢੰਗ ਤਰੀਕੇ ਅਪਨਾਉਣ ਲਈ ਸਬਸਿਡੀ ਉਤੇ ਉਪਲਬੱਧ ਕਰਵਾਈ ਜਾ ਰਹੀ ਹੈ ਮਸ਼ੀਨਰੀ **ਬਿਨਾ ਐਸ.ਐਮ.ਐਸ ਕੰਬਾਇਨਾਂ ਨਾਲ ਫਸਲ ਦੀ ਕਟਾਈ ਤੇ ਰਹੇਗੀ ਮਨਾਹੀ
ਨੂਰਪੁਰ ਬੇਦੀ / 30 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਅਗਾਂਹਵਧੂ ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਖੇਤੀਬਾੜੀ ਮਾਹਿਰਾ ਦੀ ਰਾਏ ਲੈ ਕੇ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਵਧਾ ਰਹੇ ਹਨ। ਇਸ ਲਈ ਉਨ੍ਹਾਂ ਕਿਸਾਨਾ ਵਲੋ ਵਾਤਾਵਰਣ ਅਤੇ ਪੋਣ ਪਾਂਣੀ ਦੀ ਸਾਭ ਸੰਭਾਲ ਨੂੰ ਵੀ ਵਿਸ਼ੇਸ ਮਹੱਤਵ ਦਿੱਤਾ ਜਾ ਰਿਹਾ ਹੈ।
ਇਹ ਜਾਣਕਾਰੀ ਡਾ.ਸਤਵੰਤ ਸਿੰਘ ਖੇਤੀਬਾੜੀ ਅਫਸਰ ਨੂਰਪੁਰ ਬੇਦੀ ਨੇ ਕਿਸਾਨਾ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨਾ ਸਾੜਨ ਸਬੰਧੀ ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਵੇਰਵੇ ਦੇਣ ਮੋਕੇ ਦਿੱਤੀ।ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਰਾਏ ਹੈ ਕਿ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਨਾਲ ਖੇਤਾਂ ਦੀ ਮਿੱਟੀ ਵਧੇਰੇ ਉਪਜਾਊ ਬਣਦੀ ਹੈ। ਜਿਹਨਾਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂਦੀ ਉਹਨਾਂ ਵਿੱਚ ਜਿਆਦਾ ਝਾੜ ਪ੍ਰਾਪਤ ਹੁੰਦਾ ਹੈ ਖਾਦ ਦੀ ਲੋੜ ਵੀ ਘੱਟ ਪੈਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵੀ ਵਰਤੋਂ ਘੱਟ ਹੁੰਦੀ ਹੈ। ਇਸ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮਿੱਤਰ ਕਿਸਾਨ ਪਿੰਡਾਂ ਵਿੱਚ ਹਰ ਕਿਸਾਨ ਨੂੰ ਜਾਗਰੂਕ ਕਰਨ ਦਾ ਉਪਰਾਲਾ ਕਰ ਰਹੇ ਹਨ।
ਉਹਨਾਂ ਕਿਹਾ ਕਿ ਝੋਨੇ ਦੀ ਕਟਾਈ ਸੁਰੂ ਹੋ ਗਈ ਹੈ ਜਿਹੜੀਆਂ ਕੰਬਾਇਨਾਂ ਉਤੇ ਐਸ.ਐਮ.ਐਸ ਨਹੀਂ ਲਗਾਇਆ ਹੈ ਉਹਨਾਂ ਕੰਬਾਇਨਾਂ ਨਾਲ ਕਟਾਈ ਉਤੇ ਪਾਬੰਧੀ ਰਹੇਗੀ। ਉਹਨਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧ ਜਾਂਦੀ ਹੈ ਉਹਨਾਂ ਕਿਹਾ ਕਿ ਖੇਤੀਬਾੜੀ ਮਾਹਿਰਾਂ ਦੀ ਰਾਏ ਹੈ ਕਿ ਪਰਾਲੀ ਨਾ ਸਾੜਨ ਵਾਲੇ ਖੇਤਾਂ ਵਿੱਚ ਨਾਈਟ੍ਰੋਜਨ 26 ਫੀਸਦੀ, ਫਾਸਫੋਰਸ 34 ਫੀਸਦੀ ਅਤੇ ਪੋਟਾਸ਼ੀਅਮ 24 ਫੀਸਦੀ ਤੱਕ ਵਧ ਜਾਦਾ ਹੈ ਜਿਸ ਨਾਲ ਜਮੀਨ ਦੀ ਤਾਕਤ ਹੋਰ ਵੱਧ ਜਾਂਦੀ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੋਰਾਨ ਕਿਸਾਨਾਂ ਵਿੱਚ ਕਾਫੀ ਜਾਗਰੂਕਤਾ ਆਈ ਹੈ। ਕਰੋਨਾ ਕਾਲ ਦੋਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡਾਂ ਵਿੱਚ ਕੈਂਪ ਲਗਾ ਕੇ ਮਾਹਿਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਏ ਜਾਣ ਵਾਲੇ ਅਭਿਆਨ ਦੇ ਤਰੀਕੇ ਹੁਣ ਬਦਲ ਗਏ ਹਨ। ਖੇਤੀਬਾੜੀ ਵਿਭਾਗ ਵਲੋਂ ਵੱਖ ਵੱਖ ਪ੍ਰਚਾਰ ਸਾਧਨਾਂ ਅਤੇ ਮਿੱਤਰ ਕਿਸਾਨਾਂ ਰਾਹੀਂ ਪਿੰਡਾਂ ਵਿੱਚ ਹੋਰ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਖੇਤਾਂ ਵਿੱਚ ਅੱਗ ਨਹੀਂ ਲਗਾਉਣੀ ਕਿਉਂਕਿ ਇਸਦੇ ਨਾਲ ਜਮੀਨ ਦੇ ਕੀਮਤੀ ਤੱਤ ਅਤੇ ਮਿੱਤਰ ਕੀੜੇ ਸੜ ਕੇ ਖਤਮ ਹੋ ਜਾਂਦੇ ਹਨ। ਸਰਕਾਰ ਦੀਆਂ ਹਦਾਇਤਾ ਅਨੁਸਾਰ ਖੇਤਾਂ ਵਿੱਚ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਕਲੱਸਟਰ ਇੰਚਾਰਜ ਅਤੇ ਨੋਡਲ ਅਫਸਰ ਤੈਨਾਤ ਕੀਤੇ ਜਾ ਰਹੇ ਹਨ ਜੋ ਇਸ ਬਾਰੇ ਸਮੁੱਚੀ ਜਾਣਕਾਰੀ ਇਕੱਤਰ ਕਰਨਗੇ ਅਤੇ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਖੇਤੀਬਾੜੀ ਅਫਸਰ ਨੇ ਕਿਹਾ ਕਿ ਖੇਤਾਂ ਵਿੱਚ ਅੱਗ ਲਾਉਣ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਣ ਵੀ ਵੱਧ ਜਾਦਾ ਹੈ, ਬਜੁਰਗਾਂ ਅਤੇ ਬੱਚਿਆ ਨੂੰ ਸਾਹ ਲੈਣ ਵਿੱਚ ਅੋਕੜ ਆਉਦੀ ਹੈ, ਸੜਕਾਂ ਉਤੇ ਹਾਦਸੇ ਹੋਣ ਦੀ ਸੰਭਵਨਾਵਾਂ ਵੀ ਵੱਧ ਜਾਂਦੀਆਂ ਹਨ। ਮਾਹਿਰਾਂ ਦੀ ਰਾਏ ਅਨੁਸਾਰ ਕਰੋਨਾ ਦੇ ਸੰਕਰਮਣ ਦੇ ਫੈਲਣ ਦੇ ਖਤਰੇ ਵੀ ਵੱਧ ਜਾਦੇ ਹਨ ਇਸ ਲਈ ਵਾਤਾਵਰਣ ਅਤੇ ਪੋਣ ਪਾਣੀ ਦੀ ਸਾਂਭ ਸੰਭਾਲ ਨੂੰ ਧਿਅਨ ਵਿੱਚ ਰੱਖਦੇ ਹੋਏ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਨੂਰਪੁਰ ਬੇਦੀ ਬਲਾਕ ਵਿਚ ਕਿਸਾਨਾ ਨੂੰ ਜਾਗਰੂਕ ਕਰਨ ਲਈ ਇੱਕ ਵੈਨ ਵੀ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਜੂਦਾ ਸਮੇਂ ਵੱਖ ਵੱਖ ਵਿਭਾਗਾ ਵਲੋ ਤਾਲਮੇਲ ਕਰਕੇ ਕਿਸਾਨਾ ਨੁੂੰੰ ਹੋਰ ਵਧੇਰੇ ਸਹੂਲਤਾ ਦੇਣ ਲਈ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ। ਅੱਜ ਦੇ ਦੌਰ ਵਿਚ ਆਧੁਨਿਕ ਮਸ਼ੀਨਰੀ ਨੇ ਕਿਸਾਨ ਦੀ ਖੇਤੀਬਾੜੀ ਨੂੰ ਕਾਫੀ ਵਿਕਸਿਤ ਅਤੇ ਸਫਲ ਬਣਾਇਆ ਹੈ, ਲੋੜ ਹੈ ਇਸ ਬਾਰੇ ਜਾਗਰੂਕ ਹੋਣ ਦੀ ਜਿਸ ਦੇ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਉਪਰਾਲੇ ਜਾਰੀ ਹਨ।