‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ 60 ਵਿਦਿਆਰਥੀਆਂ ਨੂੰ ਦਿੱਤੀ ਗਈ ਆਨਲਾਈਨ ਟ੍ਰੇਨਿੰਗ
*ਮਿਹਨਤ ਤੇ ਲਗਨ ਨਾਲ ਪੜਾਈ ਕਰਨ ਉਪਰੰਤ ਨੌਕਰੀ ਪ੍ਰਾਪਤ ਕਰਕੇ ਨੌਜਵਾਨ ਕਰਨ ਆਪਣੇ ਮਾਪਿਆਂ ਦਾ ਨਾਂ ਰੋਸ਼ਨ
ਬਠਿੰਡਾ / 22 ਮਈ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓੂਰੋ ਬਠਿੰਡਾ ਵੱਲੋਂ 15 ਦਿਨ ਦੀ ਸਾਫਟ ਸਕਿੱਲ, ਕਮਿਊਨੀਕੇਸ਼ਨ ਸਕਿੱਲ ਅਤੇ ਪ੍ਰਸਨੈਲਟੀ ਡਿਵੈਲਪਮੈਂਟ ਵਿਸ਼ੇ ਤੇ ਆਨਲਾਈਨ ਟ੍ਰੇਨਿੰਗ ਕਰਵਾਈ ਗਈ।
ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਦੇ ਪਿ੍ਰੰਸੀਪਲ ਸ਼੍ਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਕਾਲਜ ਦੇ ਆਖਰੀ ਸਾਲ ਦੇ ਨੌਕਰੀ ਦੇ ਚਾਹਵਾਨ 60 ਵਿਦਿਆਰਥੀਆਂ ਵੱਲੋਂ ਭਾਗ ਲਿਆ ਤਾਂ ਕਿ ਉਨਾਂ ਨੂੰ ਨੌਕਰੀ ਦੀ ਇੰਟਰਵਿਊ ਲਈ ਤਿਆਰ ਕੀਤਾ ਜਾ ਸਕੇ। ਇਹ ਟ੍ਰੇਨਿੰਗ ਨਿਟਕਾਨ ਪੰਜਾਬ ਦੇ ਵਿਸ਼ਾ ਮਾਹਿਰਾਂ ਵੱਲੋਂ ਦਿੱਤੀ ਗਈ।
ਉਨਾਂ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਵਿਦਿਅਰਥੀਆਂ ਨੂੰ ਰਜ਼ਿਊਮ ਰਾਈਟਿੰਗ, ਸੈਲਫ ਮੋਟੀਵੇਸ਼ਨ, ਇੰਟਰਵਿਊ ਦੀ ਤਿਆਰੀ, ਟੀਮ ਮਨੇਜਮੈਂਟ ਆਦਿ ਵਿਸ਼ਿਆਂ ਤੇ ਜਾਣਕਾਰੀ ਦਿੱਤੀ ਗਈ ਹੈ। ਉਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਿਹਨਤ ਅਤੇ ਲਗਨ ਨਾਲ ਪੜਾਈ ਕਰਕੇ ਨੌਕਰੀ ਪ੍ਰਾਪਤ ਕਰਨ ਤਾਂ ਕਿ ਉਹ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਸ਼੍ਰੀਮਤੀ ਗੁਰਮੀਤ ਕੌਰ ਸ਼ੇਰਗਿੱਲ, ਜੁਆਇੰਟ ਡਾਇਰੈਕਟਰ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਨੇ ਵਿਦਿਆਰਥੀਆਂ ਨੂੰ ਇਸ ਟ੍ਰੇਨਿੰਗ ਤੇ ਅਮਲ ਕਰਦੇ ਹੋਏ ਜਿੰਦਗੀ ਵਿੱਚ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫ਼ਸਰ ਡਾ. ਸੁਸ਼ੀਲ ਕੁਮਾਰ ਸਿੰਗਲਾ ਨੇ ਦੱਸਿਆ ਕਿ ਇਹ ਟ੍ਰੇਨਿੰਗ ਡਿਪਟੀ ਸੀ.ਈ.ਓ. ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਬਠਿੰਡਾ ਸ਼੍ਰੀ ਤੀਰਥਪਾਲ ਸਿੰਘ ਦੀ ਦੇਖ-ਰੇਖ ਹੇਠ ਸਫ਼ਲਤਾਪੂਰਵਕ ਸਮਾਪਤ ਹੋਈ। ਇਸ ਟ੍ਰੇਨਿੰਗ ਦੌਰਾਨ ਨਿਟਕਾਨ ਪੰਜਾਬ ਵੱਲੋਂ ਸ਼੍ਰੀ ਵਿਜੇ ਅਰੋੜਾ ਡਿਪਟੀ ਜੀ.ਐੱਮ, ਸ਼੍ਰੀ ਵਰਿੰਦਰ ਸਿੰਘ ਪ੍ਰੋਜੈਕਟ ਡਾਇਰੈਕਟਰ ਅਤੇ ਸ਼੍ਰੀ ਐਮਰਸਨ ਵਿਕਟਰ ਨੇ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਮੂਲੀਅਤ ਕੀਤੀ। ਉਨਾਂ ਇਸ ਲਈ ਪੰਜਾਬ ਸਰਕਾਰ ਅਤੇ ਨਿਟਕਾਨ ਦਾ ਧੰਨਵਾਦ ਕੀਤਾ।