December 22, 2024

ਕੋਵਿਡ 19 ਦੀ ਉਲੰਘਣਾ ਕਰਨ ਤੇ ਦਵਾਈਆਂ ਦੀ ਦੁਕਾਨ ਨੂੰ ਕੀਤਾ ਸੀਲ -****ਕਈਆਂ ਦੇ ਕਰਫ਼ਿਊ ਪਾਸ ਕੀਤੇ ਜ਼ਬਤ -*****ਕੋਰੋਨਾ ਦੀ ਜਾਂਚ ਲਈ ਟੈਸਟਾਂ ਦੀ ਗਿਣਤੀ ਵਧਾਈ

0



ਪਟਿਆਲਾ / 9 ਅਪ੍ਰੈਲ / ਏਨ ਏਸ ਬੀ ਨਿਊਜ਼ :


ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੀ ਸ਼ਾਮ ਤੋਂ ਹੁਣ ਤੱਕ ਕੋਰੋਨਾ ਜਾਂਚ ਲਈ ਭੇਜੇ ਕੁੱਲ 33 ਸੈਂਪਲਾਂ ਵਿਚੋਂ 11 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਬਾਕੀ ਸੈਂਪਲਾਂ ਦੀ ਰਿਪੋਰਟ ਦੇਰ ਰਾਤ ਤੱਕ ਆਉਣ ਦੀ ਸੰਭਾਵਨਾ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਜਾਂਚ ਲਈ ਲਏ ਜ਼ਿਲ੍ਹੇ ਦੇ 103 ਸੈਂਪਲਾਂ ਵਿਚੋਂ ਇੱਕ ਪਾਜੀਟਿਵ ਅਤੇ 80 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 22 ਦੀ ਰਿਪੋਰਟ ਆਉਣੀ ਬਾਕੀ ਹੈ। ਡਾ: ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੀ ਜਲਦੀ ਪਛਾਣ ਲਈ ਟੈਸਟਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ 19 ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਵਿਰੁੱਧ ਯੋਗ ਕਾਰਵਾਈ ਕੀਤੀ ਜਾ ਰਹੀ ਹੈ।


ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਮ ਲੋਕਾਂ ਵੱਲੋਂ ਇਹ ਸੂਚਨਾ ਮਿਲੀ ਸੀ ਕਿ ਕੁੱਝ ਦਵਾਈ ਵਿਕਰੇਤਾਵਾਂ ਦੁਆਰਾ ਕੋਵਿਡ 19 ਤਹਿਤ ਡਿਪਟੀ ਕਮਿਸ਼ਨਰ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਦੁਕਾਨਾਂ ਖੋਲ ਕੇ ਦਵਾਈਆਂ ਦੀ ਵਿੱਕਰੀ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਦਵਾਈਆਂ ਦੇਣ ਸਮੇਂ ਸਮਾਜਿਕ ਦੂਰੀ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ। ਜਿਸ ਤੇ ਜਾਂਚ ਕਰਨ ਲਈ ਉਨ੍ਹਾਂ ਵੱਲੋਂ ਡਰੱਗ ਇੰਸਪੈਕਟਰ ਰੋਹਿਤ ਕਾਲੜਾ, ਸੰਤੋਸ਼ ਜਿੰਦਲ ਅਤੇ ਅਮਨ ਵਰਮਾ ਦੀ ਇੱਕ ਟੀਮ ਤਿਆਰ ਕਰਕੇ ਚੈਕਿੰਗ ਕਰਨ ਲਈ ਭੇਜਿਆ ਗਿਆ।

ਟੀਮ ਵੱਲੋਂ ਰਾਜਿੰਦਰਾ ਹਸਪਤਾਲ ਦੇ ਨਜਦੀਕ ਸਿਆਲਕੋਟ ਮੈਡੀਕੋਜ਼ (ਖਾਨੇਵਾਲ ਪਾਤੜਾਂ ਦਵਾਈਆਂ ਦੀ ਦੁਕਾਨ) ਨੂੰ ਕੋਵਿਡ 19 ਦੇ ਨਿਯਮਾਂ ਦੀ ਉਲੰਘਣਾ ਕਰਨ ਤੇ ਜਨਹਿੱਤ ਵਿੱਚ ਸੀਲ ਕਰ ਦਿੱਤਾ ਗਿਆ ਹੈ ਅਤੇ ਕੁੱਝ ਦੁਕਾਨਦਾਰਾਂ ਦੇ ਪਾਸ ਵੀ ਜਬਤ ਕੀਤੇ ਗਏ। ਡਾ. ਮਲਹੋਤਰਾ ਨੇ ਸਮੂਹ ਦਵਾਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਦਵਾਈਆਂ ਦੀ ਹੋਮ ਡਲਿਵਰੀ ਯਕੀਨੀ ਬਨਾਉਣ ਅਤੇ ਦਵਾਈਆਂ ਦੀ ਪੈਕਿੰਗ ਸਮੇਂ ਦੁਕਾਨ ਦਾ ਸ਼ਟਰ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ 19 ਦੇ ਨਿਯਮਾਂ ਦੀ ਉਲੰਘਣਾ ਕਰਨ ਤੇ ਸਬੰਧਿਤ ਦੁਕਾਨਦਾਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

source: ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

Leave a Reply

Your email address will not be published. Required fields are marked *