ਕਰੋਨਾ ਬਾਰੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ- ਸੋਨਾਲੀ ਗਿਰਿ
*ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕੋਵਿਡ ਕੇਅਰ ਸੈਂਟਰ ਵਿੱਚ ਪ੍ਰਬੰਧਾਂ ਦਾ ਲਿਆ ਜਾਇਜਾ **ਕੋਵਿਡ ਕੇਅਰ ਸੈਂਟਰ ਤੋਂ ਹੁਣ ਤੱਕ 67 ਮਰੀਜ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ ***ਸ੍ਰੀ ਅਨੰਦਪੁਰ ਸਾਹਿਬ ਦੇ ਕੋਵਿਡ ਕੇਅਰ ਸੈਂਟਰ ਵਿਖੇ ਪੁੱਜ ਕੇ ਅਧਿਕਾਰੀਆ ਤੋਂ ਪ੍ਰਾਪਤ ਕੀਤੀ ਜਾਣਕਾਰੀ
ਸ੍ਰੀ ਅਨੰਦਪੁਰ ਸਾਹਿਬ / 8 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਾਪਤ ਕੋਵਿਡ ਕੇਅਰ ਸੈਂਟਰ ਵਿਖੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਪੁੱਜ ਕੇ ਉਥੇ ਇਲਾਜ ਅਧੀਨ ਲੈਬਲ-1 ਦੇ ਮਰੀਜ਼ਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੇ ਡਾਕਟਰਾਂ ਨੂੰ ਹੋਰ ਵਧੇਰੇ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਕੋਵਿਡ ਕੇਅਰ ਸੈਂਟਰ ਵਿੱਚ ਹੁਣ ਤੱਕ 67 ਮਰੀਜ ਠੀਕ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ ਇਹਨਾਂ ਤੰਦਰੁਸਤ ਹੋਏ ਵਿਅਕਤੀਆਂ ਅਤੇ ਉਹਨਾਂ ਦੇ ਪਰਿਵਾਰਾਂ ਤੋਂ ਕੋਵਿਡ ਕੇਅਰ ਸੈਂਟਰ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜੋ ਫੀਡ ਬੈਕ ਲਿਆ ਗਿਆ ਹੈ ਉਹ ਤਸੱਲੀਬਖਸ਼ ਹੈ। ਉਹਨਾਂ ਕਿਹਾ ਕਿ ਕੋਵਿਡ ਪੋਜਟਿਵ ਹੋਣ ਉਪਰੰਤ ਕਿਸੇ ਨੂੰ ਵੀ ਘਬਰਾਉਣ ਦੀ ਜਰੂਰਤ ਨਹੀਂ ਹੈ ਇਸ ਕੋਵਿਡ ਕੇਅਰ ਸੈਂਟਰ ਵਿੱਚ ਬਹੁਤ ਹੀ ਚੰਗੇ ਪ੍ਰਬੰਧ ਕੀਤੇ ਹੋਏ ਹਨ।
ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਨੇ ਕਰੋਨਾ ਟੈਸਟਿੰਗ ਅਤੇ ਇਲਾਜ ਦੋਰਾਨ ਹਸਪਤਾਲਾਂ ਵਿੱਚ ਮਰੀਜਾਂ ਨਾਲ ਹੋਣ ਵਾਲੇ ਵਤੀਰੇ ਸਬੰਧੀ ਸਖਤ ਰੁੱਖ ਅਪਣਾਉਦੇ ਹੋਏ ਕਿਹਾ ਕਿ ਕਰੋਨਾ ਬਾਰੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ। ਉਹਨਾਂ ਕਿਹਾ ਕਿ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆ ਨੂੰ ਸਹਿਯੋਗ ਦੇਣ ਵਾਲਿਆਂ ਅਤੇ ਗਲਤ ਢੰਗ ਨਾਲ ਸਥਿਤੀ ਨੂੰ ਦਰਸਾਉਣ ਵਾਲਿਆਂ ਵਿਰੁੱਧ ਵੀ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅੱਜ ਡਾਕਟਰਾਂ ਅਤੇ ਨਰਸਾਂ ਵਿਰੁੱਧ ਅਜਿਹਾ ਝੂਠਾ ਪ੍ਰਚਾਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਅਸੀਂ ਇਹਨਾਂ ਫਰੰਟ ਲਾਈਟ ਵਾਇਰਸ ਨੂੰ ਸਲਾਮ ਕਰ ਰਹੇ ਸੀ। ਉਹਨਾਂ ਕਿਹਾ ਕਿ ਅਜਿਹੀਆਂ ਝੂੱਠੀਆਂ ਅਫਵਾਹਾਂ ਫੈਲਾਉਣ ਵਾਲੇ ਲੋਕਾਂ ਦੀ ਜਾਨ ਨਾਲ ਖਿਲਵਾੜ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਝੂਠੀਆਂ ਅਫਵਾਹਾਂ ਕਾਰਨ ਬਹੁਤ ਸਾਰੇ ਲੋਕ ਟੈਸਟਿੰਗ ਕਰਵਾਉਣ ਲਈ ਹੁਣ ਸਾਹਮਣੇ ਨਹੀਂ ਆ ਰਹੇ ਅਤੇ ਬਹੁਤ ਹੀ ਖਰਾਬ ਸਥਿਤੀ ਹੋਣ ਤੇ ਹੀ ਉਹਨਾਂ ਦੀ ਬਿਮਾਰੀ ਸਾਹਮਣੇ ਆ ਰਹੀ ਹੈ ਜੋ ਕਿ ਮਨੁੱਖੀ ਜੀਵਨ ਲਈ ਜਾਨਲੇਵਾ ਸਾਬਤ ਹੋ ਸਕਦੀ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਨੇ ਕਿਹਾ ਕਿ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵਲੋਂ ਬਹੁਤ ਹੀ ਵਧੀਆਂ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸੈਂਟਰ ਵਿੱਚ ਪੋਸ਼ਟਿਕ ਭੋਜਨ ਦਿੱਤਾ ਜਾ ਰਿਹਾ ਹੈ ਅਤੇ ਸਾਫ ਸਫਾਈ ਦਾ ਵਿਸੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਇਸ ਸੈਂਟਰ ਵਿੱਚ ਲਗਭਂਗ 30 ਸਟਾਫ ਮੈਂਬਰ ਜਿਹਨਾਂ ਵਿੱਚ ਡਾਕਟਰਾਂ, ਨਰਸ਼ਾ, ਲੈਬ ਅਟੈਡੈਂਂਟ, ਫਾਰਮਾਸਿਸਟ, ਸਫਾਈ ਕਰਮਚਾਰੀ ਦਿਨ ਰਾਤ ਸੇਵਾ ਵਿੱਚ ਲੱਗੇ ਹੋਏ ਹਨ।
ਜਿਕਰਯੌਗ ਹੈ ਕਿ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ ਵਿਖੇ ਚੱਲ ਰਹੇ ਕੋਵਿਡ ਕੇਅਰ ਸੈਂਟਰ ਪੁੱਜੇ ਜਿਥੇ ਉਹਨਾਂ ਨੇ ਆਈਸੋਲੇਟ ਕੀਤੇ ਕੋਵਿਡ ਪੋਜਟਿਵ ਮਰੀਜ਼ਾ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ। ਉਹਨਾਂ ਨੇ ਕੋਵਿਡ ਕੇਅਰ ਸੈਂਟਰ ਵਿੱਚ ਮੋਜੂਦ ਐਸ ਡੀ ਐਮ ਕਨੂ ਗਰਗ, ਸੀਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਕੁਮਾਰ ਅਤੇ ਹੋਰ ਡਾਕਟਰਾਂ ਤੋਂ ਮਰੀਜ਼ਾਂ ਨੂੰ ਇਸ ਦੋਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ, ਖਾਣਾ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਨੇ ਕੋਵਿਡ ਕੇਅਰ ਸੈਂਟਰ ਨੂੰ ਸੈਨੇਟਾਈਜ਼ ਕਰਨ ਅਤੇ ਸਾਫ ਸਫਾਈ ਦੇ ਕੀਤੇ ਗਏ ਪ੍ਰਬੰਧਾਂ ਨੂੰ ਵੀ ਚੈਕ ਕੀਤਾ। ਉਹਨਾਂ ਨੇ ਕੋਰਨਾ ਨੂੰ ਹਰਾ ਕੇ ਆਪਣੇ ਘਰਾਂ ਨੂੰ ਪਰਤਨ ਵਾਲੇ ਕੋਵਿਡ ਪੋਜਟਿਵ ਵਿਅਕਤੀਆਂ ਵਲੋਂ ਇਸ ਸੈਂਟਰ ਵਿੱਚ ਮਿਲ ਰਹੀਆਂ ਸੇਵਾਵਾਂ ਬਾਰੇ ਸਾਂਝੇ ਕੀਤੇ ਵਿਚਾਰਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।