ਆਸ਼ਾ ਵਰਕਰਾਂ ਨੂੰ ਮਾਈਗਰੇਟਰੀ ਪੋਲੀਓ ਰਾਉਂਡ ਦੀ ਦਿੱਤੀ ਸਿਖਲਾਈ- ਡਾ ਚਰਨਜੀਤ ਕੁਮਾਰ

ਸ੍ਰੀ ਅਨੰਦਪੁਰ ਸਾਹਿਬ / 17 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਮਿਲੇ ਦਿਸ਼ਾ ਨਿਰਦੇਸ਼ਾ ਤਹਿਤ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ.ਚਰਨਜੀਤ ਕੁਮਾਰ ਦੀ ਅਗਵਾਈ ਹੇਠ ਮਿਤੀ 20 ਸਤੰਬਰ ਤੋਂ 22 ਸਤੰਬਰ ਤੱਕ ਚਲਾਏ ਜਾ ਰਹੇ ਮਾਈਗਰੇਟਰੀ ਪਲੱਸ ਪੋਲੀਓ ਰਾਉਂਡ ਦੀ ਟਰੇਨਿੰਗ ਅੱਜ ਸਮੂਹ ਆਸ਼ਾ ਵਰਕਰਜ ਨੂੰ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਡਾ.ਚਰਨਜੀਤ ਕੁਮਾਰ ਨੇ ਦੱਸਿਆ ਕਿ ਸਿਵਲ ਸਰਜਨ ਰੂਪਨਗਰ ਡਾਕਟਰ ਐਚ ਐਨ ਸ਼ਰਮਾ ਵਲੋਂ ਮਿਲੇ ਨਿਰਦੇਸ਼ਾਂ ਤਹਿਤ ਇਹ ਪੋਲੀਓ ਰਾਉਂਡ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੈਂਦੇ ਸਲੱਮ ਏਰੀਏ, ਝੁੰਗੀਆ ਝੋਪੜੀਆ, ਨਿਰਮਾਣ ਸਥਾਨਾ ਆਦਿ, ਹਾਈ ਰਿਸਕ ਸਥਾਨਾਂ ਤੇ ਰਹਿ ਰਹੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਦੀ ਨਾਮੁਰਾਦ ਬੀਮਾਰੀ ਤੋਂ ਬਚਾਉਣ ਲਈ ਚਲਾਇਆ ਜਾਵੇਗਾ। ਇਸ ਰਾਉਂਡ ਦੌਰਾਨ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਲਾਉਣ ਦੇ ਨਾਲ ਨਾਲ ਆਸ਼ਾ ਵਰਕਰਾਂ ਵੱਲੋਂ ਉਹਨਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਜਰੂਰੀ ਹਦਾਇਤਾਂ ਜਿਵੇਂ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਅਤੇ ਹੱਥਾ ਨੂੰ ਸਾਬਣ ਅਤੇ ਪਾਣੀ ਨਾਲ ਬਾਰ ਬਾਰ ਧੋਣਾ ਆਦਿ ਬਾਰੇ ਵੀ ਦੱਸਿਆ ਜਾਵੇਗਾ। ਡਾ.ਚਰਨਜੀਤ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਸਿਵਲ ਹਸਪਤਾਲ ਵਿਖੇ ਸਰਕਾਰ ਵੱਲੋਂ ਬੱਚਿਆਂ ਦੇ ਮਾਹਿਰ ਡਾ.ਸੁਪਰੀਤ ਕੌਰ ਦੀ ਨਿਯੁਕਤੀ ਕੀਤੀ ਗਈ ਹੈ। ਇਸ ਲਈ ਸਮੂਹ ਆਸ਼ਾ ਵਰਕਰਾਂ ਵੱਲੋਂ ਆਪਣੇ ਏਰੀਏ ਵਿੱਚ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਦੱਸਿਆ ਜਾਵੇ ਤਾਂ ਜੋ ਬੱਚਿਆਂ ਨੂੰ ਕਿਸੇ ਵੀ ਬੀਮਾਰੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਆਕੇ ਬੱਚਿਆਂ ਦੇ ਡਾਕਟਰ ਕੋਲੋਂ ਇਲਾਜ ਦੀ ਸੁਵਿਧਾ ਲੈ ਸਕਦੇ ਹਨ। ਇਸ ਮੌਕੇ ਤੇ ਡਾ.ਸੁਪਰੀਤ ਕੌਰ ਵੱਲੋਂ ਸਮੂਹ ਆਸ਼ਾ ਵਰਕਰਾਂ ਨੂੰ ਬੱਚਿਆਂ ਨੂੰ ਪੋਲੀਓ ਦੀ ਬੂੰਦਾ ਪਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਦੱਸਿਆ ਕਿ ਦਵਾਈ ਪਿਲਾਉਂਦੇ ਸਮੇਂ ਕਿਸੇ ਬੱਚੇ ਨੂੰ ਛੂਹਣ ਤੋਂ ਗੁਰੇਜ ਕੀਤਾ ਜਾਵੇ ਅਤੇ ਦਵਾਈ ਹੱਥਾਂ ਨੂੰ ਸੈਨੇਟਾਈਜ ਕਰਕੇ ਹੀ ਦਵਾਈ ਪਿਲਾਈ ਜਾਵੇ, ਦਵਾਈ ਪਿਲਾਉਂਦੇ ਸਮੇਂ ਭੀੜ ਨੂੰ ਇੱਕਠਾ ਨਾ ਹੋਣ ਦਿੱਤਾ ਜਾਵੇ ਅਤੇ ਮਾਸਕ ਦਾ ਉਪਯੋਗ ਕੀਤਾ ਜਾਵੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਅਸੀਂ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ। ਇਸ ਮੌਕੇ ਤੇ ਡਾ.ਰਾਜੇਸ ਕੁਮਾਰ ਸੁਪਰਵਾਇਜਰ, ਮਿੰਨੀ ਏ.ਐਨ.ਐਮ, ਕੁਲਵਿੰਦਰ ਕੌਰ ਏ.ਐਨ.ਐਮ ਅਤੇ ਸਮੂਹ ਆਸ਼ਾ ਵਰਕਰ ਹਾਜ਼ਰ ਸਨ।