Site icon NewSuperBharat

ਸਮਾਰਟ ਸਕੂਲ ਪ੍ਰੋਜੈਕਟ ਤਹਿਤ ਜਿਲਾ ਸਿੱਖਿਆ ਅਫਸਰ ਵਲੋ 7 ਸਕੂਲਾਂ ਨੂੰ ਦਿੱਤੇ ਗਏ ਪ੍ਰਸ਼ੰਸ਼ਾ ਪੱਤਰ

ਸ੍ਰੀ ਅਨੰਦਪੁਰ ਸਾਹਿਬ ਦੇ ਕੰਨਿਆ ਸੀਨੀਅਰ ਸਕੂਲ ਵਿਖੇ ਸਮਾਰਟ ਸਕੂਲ ਪ੍ਰੋਜੈਕਟ ਤਹਿਤ ਵਧੀਆ ਕੰਮ ਕਰਨ ਵਾਲੇ ਸਕੂਲਾਂ ਨੂੰ ਸਨਮਾਨਿਤ ਕਰਦੇ ਹੋਏ ਜਿਲਾ ਸਿੱਖਿਆ ਅਧਿਕਾਰੀ ਰਾਜ ਕੁਮਾਰ ਖੋਸਲਾ ਅਤੇ ਹੋਰ।

*ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸਕੂਲ ਨੂੰ ਵੀ ਮਿਲਿਆ ਵਿਸੇਸ਼ ਸਨਮਾਨ

ਸ੍ਰੀ ਅਨੰਦਪੁਰ ਸਾਹਿਬ / 19 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਜਿਲਾ ਰੂਪਨਗਰ ਦੇ 14  ਸਮਾਰਟ ਸਕੂਲਾਂ ਨੂੰ ਪ੍ਰਸ਼ੰਸ਼ਾ ਪੱਤਰ ਜਾਰੀ ਕੀਤੇ  ਗਏ ਹਨ ਜਿਸ ਦੀ ਪਹਿਲੀ ਲੜੀ ਤਹਿਤ ਜਿਲਾ ਸਿੱਖਿਆ ਅਫਸਰ ਸੈਕੰਡਰੀ ਰਾਜ ਕੁਮਾਰ ਖੋਸਲਾ ਵਲੋਂ 7 ਸਕੂਲਾਂ ਨੂੰ ਉਨਾਂ ਦੇ ਸਕੂਲਾਂ ਵਿਚ ਜਾ ਕੇ ਪ੍ਰਸ਼ੰਸ਼ਾ ਪੱਤਰ ਦਿੱਤੇ ਗਏ। 

ਜਿਲਾ ਸਿੱਖਿਆ ਅਫਸਰ ਖੋਸਲਾ ਨੇ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਮਾਰਟ ਸਕੂਲ ਪ੍ਰੋਜੈਕਟ ਤਹਿਤ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ ਦੇ ਪ੍ਰਿੰਸੀਪਲ ਜਗਤਾਰ ਸਿੰਘ, ਸਰਕਾਰੀ ਮਿਡਲ ਸਕੂਲ ਖੱਡ ਰਾਜਗੀਰੀ ਦੇ ਇੰਚਾਰਜ ਮਨਪ੍ਰੀਤ ਸਿੰਘ, ਸਰਕਾਰੀ ਹਾਈ ਸਕੂਲ ਰਾਏਪੁਰ ਦੀ ਇੰਚਾਰਜ ਅਧਿਆਪਕਾਂ ਸੀਮਾ ਦੇਵੀ, ਸਰਕਾਰੀ ਹਾਈ ਸਕੂਲ ਬੜਵਾ ਦੇ ਮੁੱਖ ਅਧਿਆਪਕ ਸੁਖਵਿੰਦਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਸੇਵਾਲ ਦੇ ਪ੍ਰਿੰਸੀਪਲ ਰਵਿੰਦਰ ਸਿੰਘ, ਸਰਕਾਰੀ ਸੀਨੀਅਰ ਕੰਨਿਆ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼ਾਮ ਸੁੰਦਰ ਸੋਨੀ, ਅਤੇ ਸਰਕਾਰੀ ਮਿਡਲ ਸਕੂਲ ਰਾਏਪੁਰ ਸਾਹਨੀ ਦੇ ਇੰਚਾਰਜ ਸੁਖਜੀਤ ਸਿੰਘ ਨੂੰ ਪ੍ਰਸ਼ੰਸ਼ਾ ਪੱਤਰ ਦਿੱਤੇ ਗਏ। 

ਸਿੱਖਿਆ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਨਾਂ ਸਕੂਲਾਂ ਦੀ ਕਿਤਾਬਾਂ ਦੀ ਵੰਡ, ਬੱਚਿਆਂ ਦੀ ਗਿਣਤੀ ਵਿਚ ਵਾਧਾ, ਪਾਸ ਦੀ ਤਿਆਰੀ, ਟੀ ਵੀ ਪ੍ਰੋਗਰਾਮ, ਰੇਡੀਓ ਪ੍ਰੋਗਰਾਮ, ਪੰਜਾਬ ਐੱਜੂ ਕੇਅਰ ਐੱਪ ਤਹਿਤ ਵਧੀਆ ਕਾਰਗੁਜ਼ਾਰੀ ਕਾਰਨ ਇਨਾਂ ਨੂੰ ਇਹ ਪ੍ਰਸ਼ੰਸ਼ਾ ਪੱਤਰ ਦਿੱਤੇ ਗਏ ਹਨ। ਉਨਾਂ ਕਿਹਾ ਕਿ ਬਾਕੀ ਸਕੂਲ ਵੀ ਪੈਸ ਸਰਵੇਖਣ ਸੰਬੰਧੀ  ਸਖਤ ਮਿਹਨਤ ਲਈ ਜੁਟ ਜਾਣ। ਇਸ ਮੌਕੇ ਸਮਾਰਟ ਸਕੂਲ ਸੈਂਟਰ ਪ੍ਰਿੰਸੀਪਲ ਵਰਿੰਦਰ ਸ਼ਰਮਾ ਤੇ ਪ੍ਰਿੰਸੀਪਲ ਮੇਜਰ ਸਿੰਘ, ਉਪ ਜਿਲਾ ਸਿਖਿਆ ਅਫਸਰ, ਸੁਰਿੰਦਰਪਾਲ ਸਿੰਘ ਅਤੇ ਚਰਨਜੀਤ ਸਿੰਘ ਸੋਢੀ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਦਿਆਂ ਸਿੰਘ, ਹਿੰਮਤ ਸਿੰਘ, ਹਰਮੇਸ਼ ਲਾਦੀ,  ਰਾਮ ਸਿੰਘ ਸਮੇਤ ਸਕੂਲਾਂ ਦਾ ਸਟਾਫ ਹਾਜ਼ਰ ਸੀ।

Exit mobile version