Site icon NewSuperBharat

ਖੇਤੀਬਾੜੀ ਵਿਭਾਗ ਮਿੱਤਰ ਕਿਸਾਨਾਂ ਰਾਹੀ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਰ ਰਿਹਾ ਹੈ ਹੋਰ ਕਿਸਾਨਾਂ ਨੂੰ ਪ੍ਰੇਰਿਤ- ਅਮਰਜੀਤ ਸਿੰਘ

*ਬਿਨਾਂ ਐਸ ਐਮ ਐਸ ਕੰਬਾਇਨ ਰਾਹੀਂ ਫਸਲਾਂ ਦੀ ਕਟਾਈ ਤੇ ਰਹੇਗੀ ਪ੍ਰਬੰਧੀ- ਖੇਤੀਬਾੜੀ ਵਿਕਾਸ ਅਫਸਰ

ਸ੍ਰੀ ਅਨੰਦਪੁਰ ਸਾਹਿਬ / 29 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਰਾਏ ਹੈ ਕਿ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਨਾਲ ਖੇਤਾਂ ਦੀ ਮਿੱਟੀ ਵਧੇਰੇ ਉਪਜਾਊ ਬਣਦੀ ਹੈ। ਜਿਹਨਾਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂਦੀ ਉਹਨਾਂ ਵਿੱਚ ਜਿਆਦਾ ਝਾੜ ਪ੍ਰਾਪਤ ਹੁੰਦਾ ਹੈ ਖਾਦ ਦੀ ਲੋੜ ਵੀ ਘੱਟ ਪੈਦੀ ਹੈ ਅਤੇ ਸਿੰਜਾਈ ਲਈ ਪਾਣੀ ਦੀ ਵੀ ਵਰਤੋਂ ਘੱਟ ਹੁੰਦੀ ਹੈ। ਇਸਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮਿੱਤਰ ਕਿਸਾਨ ਪਿੰਡਾਂ ਵਿੱਚ ਹਰ ਕਿਸਾਨ ਨੂੰ ਜਾਗਰੂਕ ਕਰਨ ਦਾ ਉਪਰਾਲਾ ਕਰ ਰਹੇ ਹਨ।

ਇਹ ਜਾਣਕਾਰੀ ਖੇਤੀਬਾੜੀ ਵਿਕਾਸ ਅਫਸਰ ਅਮਰਜੀਤ ਸਿੰਘ ਨੇ ਅੱਜ ਇਥੇ ਦਿੱਤੀ। ਉਹਨਾਂ ਕਿਹਾ ਕਿ ਝੋਨੇ ਦੀ ਕਟਾਈ ਸੁਰੂ ਹੋ ਗਈ ਹੈ ਜਿਹੜੀਆਂ ਕੰਬਾਇਨਾਂ ਉਤੇ ਐਸ ਐਮ ਐਸ ਨਹੀਂ ਲਗਾਇਆ ਹੈ ਉਹਨਾਂ ਕੰਬਾਇਨਾਂ ਨਾਲ ਕਟਾਈ ਉਤੇ ਪਾਬੰਧੀ ਰਹੇਗੀ। ਉਹਨਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧ ਜਾਂਦੀ ਹੈ ਉਹਨਾਂ ਕਿਹਾ ਕਿ ਖੇਤੀਬਾੜੀ ਮਾਹਿਰਾਂ ਦੀ ਰਾਏ ਹੈ ਕਿ ਪਰਾਲੀ ਨਾ ਸਾੜਨ ਵਾਲੇ ਖੇਤਾਂ ਵਿੱਚ ਨਾਈਟ੍ਰੋਜਨ 26 ਫੀਸਦੀ, ਫਾਸਫੋਰਸ 34 ਫੀਸਦੀ ਅਤੇ ਪੋਟਾਸ਼ੀਅਮ 24 ਫੀਸਦੀ ਤੱਕ ਵਧ ਜਾਦਾ ਹੈ ਜਿਸ ਨਾਲ ਜਮੀਨ ਦੀ ਤਾਕਤ ਹੋਰ ਵੱਧ ਜਾਂਦੀ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੋਰਾਨ ਕਿਸਾਨਾਂ ਵਿੱਚ ਕਾਫੀ ਜਾਗਰੂਕਤਾ ਆਈ ਹੈ। ਕਰੋਨਾ ਕਾਲ ਦੋਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡਾਂ ਵਿੱਚ ਕੈਂਪ ਲਗਾ ਕੇ ਮਾਹਿਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਏ ਜਾਣ ਵਾਲੇ ਅਭਿਆਨ ਦੇ ਤਰੀਕੇ ਹੁਣ ਬਦਲ ਗਏ ਹਨ। ਖੇਤੀਬਾੜੀ ਵਿਭਾਗ ਵਲੋਂ ਵੱਖ ਵੱਖ ਪ੍ਰਚਾਰ ਸਾਧਨਾਂ ਅਤੇ ਮਿੱਤਰ ਕਿਸਾਨਾਂ ਰਾਹੀਂ ਪਿੰਡਾਂ ਵਿੱਚ ਹੋਰ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਖੇਤਾਂ ਵਿੱਚ ਅੱਗ ਨਹੀਂ ਲਗਾਉਣੀ ਕਿਉਂਕਿ ਇਸਦੇ ਨਾਲ ਜਮੀਨ ਦੇ ਕੀਮਤੀ ਤੱਤ ਅਤੇ ਮਿੱਤਰ ਕੀੜੇ ਸੜ ਕੇ ਖਤਮ ਹੋ ਜਾਂਦੇ ਹਨ। ਸਰਕਾਰ ਦੀਆਂ ਹਦਾਇਤਾ ਅਨੁਸਾਰ ਖੇਤਾਂ ਵਿੱਚ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਕਲੱਸਟਰ ਇੰਚਾਰਜ ਅਤੇ ਨੋਡਲ ਅਫਸਰ ਤੈਨਾਤ ਕੀਤੇ ਜਾ ਰਹੇ ਹਨ ਜੋ ਇਸ ਬਾਰੇ ਸਮੁੱਚੀ ਜਾਣਕਾਰੀ ਇਕੱਤਰਤ ਕਰਨਗੇ ਅਤੇ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਖੇਤੀਬਾੜੀ ਵਿਕਾਸ ਅਫਸਰ ਨੇ ਕਿਹਾ ਕਿ ਖੇਤਾਂ ਵਿੱਚ ਅੱਗ ਲਾਉਣ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਣ ਵੀ ਵੱਧ ਜਾਦਾ ਹੈ, ਬਜੁਰਗਾਂ ਅਤੇ ਬੱਚਿਆ ਨੂੰ ਸਾਹ ਲੈਣ ਵਿੱਚ ਅੋਕੜ ਆਉਦੀ ਹੈ, ਸੜਕਾਂ ਉਤੇ ਹਾਦਸੇ ਹੋਣ ਦੀ ਸੰਭਵਨਾਵਾਂ ਵੀ ਜਾਂਦੀਆਂ ਹਨ। ਮਾਹਿਰਾਂ ਦੀ ਰਾਏ ਅਨੁਸਾਰ ਕਰੋਨਾ ਦੇ ਸੰਕਰਮਣ ਦੇ ਫੈਲਣ ਦੇ ਖਤਰੇ ਵੀ ਵੱਧ ਜਾਦੇ ਹਨ ਇਸਲਈ ਵਾਤਾਵਰਣ ਅਤੇ ਪੋਣ ਪਾਣੀ ਦੀ ਸਾਂਭ ਸੰਭਾਲ ਨੂੰ ਧਿਅਨ ਵਿੱਚ ਰੱਖਦੇ ਹੋਏ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।  

Exit mobile version