*8 ਸੁਪਰਵਾਇਜਰਾਂ ਨੇ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕਰਨ ਦੀ ਮੁਹਿੰਮ ਦੀ ਕੀਤੀ ਨਿਗਰਾਨੀ **ਘਰੇਲੂ ਤਿਆਰ ਮਾਸਕ ਅਤੇ ਵਧੀਕ ਪੋਸ਼ਟਿਕ ਅਹਾਰ ਦੀ ਵੰਡ ਦੇ ਨਾਲ ਡੈਪੋ ਬਾਰੇ ਵੀ ਕੀਤਾ ਜਾਗਰੂਕ।
ਸ੍ਰੀ ਅਨੰਦਪੁਰ ਸਾਹਿਬ / 2 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਸ੍ਰੀ ਅਨੰਦਪੁਰ ਸਾਹਿਬ ਜਗਮੋਹਨ ਕੌਰ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ 159 ਪਿੰਡਾਂ ਦੇ 237 ਆਂਗਣਵਾੜੀ ਸੈਂਟਰਾ ਵਿੱਚ ਮਿਸ਼ਨ ਫਤਿਹ ਅਧੀਨ ਜਾਗਰੂਕਤਾ ਅਭਿਆਨ ਚਲਾਇਆ ਹੈ ਜਿਸ ਵਿੱਚ ਵਿਭਾਗ ਦੇ 08 ਸੁਪਰਵਾਇਜਰ ਅਤੇ 233 ਆਂਗਣਵਾੜੀ ਵਰਕਰ ਇਲਾਕੇ ਦੇ ਪਿੰਡਾਂ ਦੇ ਪੰਚਾਂ ਤੇ ਸਰਪੰਚਾ, ਪੰਤਵੱਤਿਆ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕਰ ਰਹੇ ਹਨ। ਇਸ ਜਾਗਰੂਕਤਾ ਮੁਹਿੰਮ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਦਾ ਨਾਮ ਦਿੱਤਾ ਗਿਆ ਹੈ ਇਸਲਈ ਕਰੋਨਾ ਨੂੰ ਹਰਾਉਣ ਦੀ ਚਲਾਈ ਮੁਹਿੰਮ ਨੂੰ ਜਮੀਨੀ ਪੱਧਰ ਤੇ ਆਮ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕਰਨ ਵਾਲੇ ਇਹ ਕਰੋਨਾ ਵੋਰੀਅਰਜ ਆਮ ਲੋਕਾਂ ਨੂੰ ਕੋਵਾ ਐਪ ਬਾਰੇ ਜਾਣਕਾਰੀ ਦੇ ਰਹੇ ਹਨ ਉਥੇ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ ਅਤੇ ਵਾਰ ਵਾਰ ਹੱਥ ਧੋਣ ਬਾਰੇ ਵੀ ਪ੍ਰੇਰਿਤ ਕਰ ਰਹੇ ਹਨ।
ਜਗਮੋਹਨ ਕੌਰ ਨੇ ਦੱਸਿਆ ਕਿ ਉਹਨਾਂ ਵਲੋਂ ਆਪਣੇ ਨਿਯਮਤ ਪ੍ਰੋਗਰਾਮ ਨੂੰ ਵੀ ਇਸ ਮਿਸ਼ਨ ਫਤਿਹ ਦੇ ਨਾਲ ਜੋੜਿਆ ਹੈ। ਉਹਨਾਂ ਦੱਸਿਆ ਕਿ ਕੋਵਿਡ ਦੀਆਂ ਸਾਵਧਾਨੀਆਂ ਜਿਹਨਾ ਵਿੱਚ ਸਭ ਤੋਂ ਜਰੂਰੀ ਆਪਸੀ ਵਿੱਥ ਰੱਖਣਾ ਹੈ ਦੀ ਵੀ ਪਾਲਣਾ ਕੀਤੀ ਜਾ ਰਹੀ ਹੈ।
ਇਸ ਮੋਕੇ ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਸ੍ਰੀ ਅਨੰਦਪੁਰ ਸਾਹਿਬ ਜਗਮੋਹਨ ਕੌਰ ਨੇ ਦੱਸਿਆ ਕਿ ਬਲਾਕ ਦੇ ਪਿੰਡ ਅਗਮਪੁਰ,ਸਵਾਮੀਪੁਰ, ਮੋਜੋਵਾਲ, ਭਲਾਣ,ਨੰਗਲ ਦੇ ਵਾਰਡ ਨੰ:8, ਸਹਿਜੋਵਾਲ, ਮਹਿਲਵਾਂ, ਦੜੋਲੀ, ਬਾਰਮਲਾ, ਜਿੰਦਵੜੀ, ਦੱਸਗੁਰਾਈ, ਸਿੰਘਪੁਰ, ਭਾਲੋਵਾਲ, ਢੇਰ, ਨਿੱਕੂ ਨੰਗਲ, ਕਧੇੜਾ, ਸੱਦੇਵਾਲ, ਅਜੋਲੀ, ਗੰਗੂਵਾਲ, ਕਲਸੇੜਾ, ਥਲੂ, ਕਲੋਤਾ ਵਿੱਚ ਮਿਸ਼ਨ ਫਤਿਹ ਅਧੀਨ ਜਾਗਰੂਕਤਾ ਅਭਿਆਨ ਚਲਾਏ ਗਏ। ਉਹਨਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿੱਚ ਵਧੀਕ ਪੋਸਟਿਕ ਅਹਾਰ ਦੀ ਵੰਡ ਵੀ ਗਰਭਪਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆ ਨੂੰ ਕੀਤੀ ਗਈ ਅਤੇ ਵੱਖ ਵੱਖ ਪਿੰਡਾਂ ਵਿੱਚ ਡੈਪੋ ਪ੍ਰੋਗਰਾਮ ਅਧੀਨ ਨਸ਼ਿਆ ਤੋਂ ਦੂਰ ਰਹਿਣ ਦੀ ਪ੍ਰਰੇਣਾ ਸਬੰਧੀ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਘਰ ਘਰ ਜਾ ਕੇ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ ਅਮ੍ਰਿਤਾ ਸਿੰਘ ਦੀ ਅਗਵਾਈ ਵਿੱਚ ਪਿਛਲੇ ਕਈ ਦਿਨਾਂ ਤੋਂ ਪਿੰਡਾਂ ਵਿੱਚ ਇਹ ਜਾਗਰੂਕਤਾ ਅਭਿਆਨ ਜਾਰੀ ਹੈ ਅਤੇ ਲੋਕਾਂ ਨੂੰ ਲਗਾਤਾਰ ਸਾਵਧਾਨੀਆ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ।