ਸੁਤੰਤਰਤਾ ਦਿਵਸ ਮਨਾਉਣ ਸਬੰਧੀ ਮੀਟਿੰਗ ਅੱਜ 6 ਅਗਸਤ ਨੂੰ ਹੋਵੇਗੀ- ਐਸ ਡੀ ਐਮ ਕਨੂ ਗਰਗ
ਸ੍ਰੀ ਅਨੰਦਪੁਰ ਸਾਹਿਬ / 05 ਅਗਸਤ / ਨਿਊ ਸੁਪਰ ਭਾਰਤ ਨਿਊਜ
ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮਨਾਉਣ ਸਬੰਧੀ ਇਕ ਵਿਸੇਸ਼ ਮੀਟਿੰਗ 06 ਅਗਸਤ ਨੂੰ ਸਵੇਰੇ 11.00 ਵਜੇ ਉਪ ਮੰਡਲ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਜਿਸ ਵਿੱਚ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਐਸ ਡੀ ਐਮ ਮੈਡਮ ਕਨੂ ਗਰਗ ਨੇ ਦੱਸਿਆ ਕਿ ਮੀਟਿੰਗ ਵਿੱਚ ਸਮਾਰੋਹ ਦਾ ਸਥਾਨ ਅਤੇ ਹੋਣ ਵਾਲੇ ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਨੂ ਯਕੀਨੀ ਬਣਾਉਣ ਲਈ ਇਸ ਵਾਰ ਦਾ ਸੁਤੰਤਰਤਾ ਦਿਵਸ ਸਮਾਰੋਹ ਬਹੁਤ ਹੀ ਸੁਰੱਖਿਅਤ ਢੰਗ ਨਾਲ ਮਨਾਇਆ ਜਾਵੇਗਾ ਤਾਂ ਜੋ ਲੋਕਾਂ ਕਰੋਨਾ ਵਾਇਰਸ ਦੇ ਸੰਕਰਮਣ ਦਾ ਕੋਈ ਪ੍ਰਭਾਵ ਨਾ ਪਵੇ। ਉਹਨਾਂ ਕਿਹਾ ਕਿ ਇਸ ਬਾਰੇ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ ਕਿ ਉਹ ਇਸ ਸਮਾਰੋਹ ਸਬੰਧੀ ਸਰਕਾਰ ਦੀਆਂ ਗਾਈਡ ਲਾਈਨ ਦੀ ਪਾਲਣਾ ਯਕੀਨੀ ਬਣਾਉਣ।