ਕੋਵਿਡ ਦੀਆਂ ਸਾਵਧਾਨੀਆਂ ਅਪਨਾ ਕੇ ਸੁਤੰਤਰਤਾ ਦਿਵਸ ਸਮਾਰੋਹ ਮਨਾਇਆ ਜਾਵੇਗਾ- ਐਸ ਡੀ ਐਮ ਕਨੂ ਗਰਗ

ਸ੍ਰੀ ਅਨੰਦਪੁਰ ਸਾਹਿਬ / 06 ਅਗਸਤ / ਨਿਊ ਸੁਪਰ ਭਾਰਤ ਨਿਊਜ
ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਐਸ.ਜੀ.ਐਸ ਖਾਲਸਾ ਸੀਨੀ.ਸੈਕੰ.ਸਕੂਲ ਵਿਖੇ ਮਨਾਇਆ ਜਾ ਰਿਹਾ ਹੈ। ਜਿਸ ਵਿਚ ਕੋਵਿਡ ਦੀਆਂ ਸਵਾਧਾਨੀਆਂ ਨੂੰ ਯਕੀਨੀ ਅਪਨਾਇਆ ਜਾਵੇਗਾ।
ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਕਨੂੰ ਗਰਗ ਨੇ ਅੱਜ ਸਥਾਨਕ ਉਪ ਮੰਡਲ ਦਫਤਰ ਵਿਚ ਕੁਝ ਅਧਿਕਾਰੀਆਂ ਦੀ ਬੁਲਾਈ ਵਿਸੇਸ਼ ਮੀਟਿੰਗ ਮੋਕੇ ਦਿੱਤੀ।ਉਹਨਾਂ ਦੱਸਿਆ ਕਿ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਸ ਵਾਰ ਦਾ ਸੁਤੰਤਰਤਾ ਦਿਵਸ ਸਮਾਰੋਹ ਬਹੁਤ ਹੀ ਸੁਰੱਖਿਅਤ ਢੰਗ ਨਾਲ ਮਨਾਇਆ ਜਾਵੇਗਾ ਤਾਂ ਜੋ ਲੋਕਾਂ ਕਰੋਨਾ ਵਾਇਰਸ ਦੇ ਸੰਕਰਮਣ ਦਾ ਕੋਈ ਪ੍ਰਭਾਵ ਨਾ ਪਵੇ। ਉਹਨਾਂ ਕਿਹਾ ਕਿ ਇਸ ਬਾਰੇ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ ਕਿ ਉਹ ਇਸ ਸਮਾਰੋਹ ਸਬੰਧੀ ਸਰਕਾਰ ਦੀਆਂ ਗਾਈਡ ਲਾਈਨ ਦੀ ਪਾਲਣਾ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਅਜਾਦੀ ਦਿਵਸ ਦੇ ਸਮਾਰੋਹ ਤੇ ਮਾਨ ਸਨਮਾਨ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਰੋਹ ਬਹੁਤ ਹੀ ਸੰਖੇਪ ਹੋਵੇਗਾ ਅਤੇ ਇਸ ਵਿਚ ਕੋਈ ਵੀ ਸੱਭਿਆਚਾਰਕ ਅਤੇ ਕਲਚਰਲ ਐਕਟੀਵਿਟੀ ਨਹੀ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਰੋਹ ਦੀ ਸਮੁੱਚੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਵਿਸੇਸ਼ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ ਜ਼ੋ ਸੰਖੇਪ ਸਮਾਰੋਹ ਵਿਚ ਭਾਗ ਲੈਣ ਵਾਲਿਆ ਲਈ ਸਮਾਜਿਕ ਵਿੱਥ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਮਾਰੋਹ ਦੇ ਸਥਾਨ ਨੂੰ ਸੈਨੇਟਾਈਜ ਕਰਨ ਵਰਗੇ ਜਰੂਰੀ ਨਿਰਦੇਸ਼ਾ ਦੀ ਪਾਲਣਾ ਲਈ ਕੰਮ ਕਰਨਗੇ। ਇਸ ਮੋਕੇ ਤਹਿਸੀਲਦਾਰ ਰਾਮ ਕ੍ਰਿਸ਼ਨ, ਨਾਇਬ ਤਹਿਸੀਲਦਾਰ ਗੁਰਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਚਰਨਜੀਤ ਕੁਮਾਰ, ਪ੍ਰਿੰ.ਗੁਰਮਿੰਦਰ ਸਿੰਘ ਭੁੱਲਰ, ਪ੍ਰਿੰ.ਸੁਖਪਾਲ ਕੌਰ ਵਾਲੀਆ, ਐਨ.ਸੀ.ਸੀ ਅਫਸਰ ਰਣਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜਰ ਸਨ।