ਸਪੀਕਰ ਰਾਣਾ ਕੇ ਪੀ ਸਿੰਘ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਵਿੱਚ ਤੇਜੀ ਲਿਆਉਣ ਦੀ ਕੀਤੀ ਹਦਾਇਤ

ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਮੁਸ਼ਕਿਲਾਂ ਬਾਰੇ ਅਧਿਕਾਰੀਆਂ ਨਾਲ ਕੀਤੀ ਵਿਸੇਸ਼ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ / 09 ਅਗਸਤ / ਨਿਊ ਸੁਪਰ ਭਾਰਤ ਨਿਊਜ਼
ਸਪੀਕਰ ਰਾਣਾ ਕੇ ਪੀ ਸਿੰਘ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਉਪ ਮੰਡਲ ਦੇ ਅਧਿਕਾਰੀਆਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਇਕ ਵਿਸੇਸ਼ ਮੀਟਿੰਗ ਕੀਤੀ। ਉਹਨਾਂ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਵਿੱਚ ਹੋਰ ਤੇਜੀ ਲਿਆਉਣ ਲਈ ਕਿਹਾ।
ਦੋਵੇ ਆਗੂਆਂ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਤੋਂ ਚੱਲ ਰਹੇ ਵਿਕਾਸ ਦੇ ਕੰਮ ਅਤੇ ਬਰਸਾਤਾਂ ਦੋਰਾਨ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਉਹਨਾਂ ਨੇ ਡਰੇਨੇਜ਼ ਵਿਭਾਗ ਨੂੰ ਸੰਭਾਵੀ ਹੜ•ਾਂ ਦੇ ਸਾਰੇ ਅਗਾਊ ਪ੍ਰਬੰਧ ਤੁਰੰਤ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਕੀਰਤਪੁਰ ਸਾਹਿਬ ਵਿੱਚ ਚੱਲ ਰਹੇ ਕੰਮਾਂ ਬਾਰੇ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਤੋਂ ਜਾਣਕਾਰੀ ਲਈ। ਉਹਨਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਕੇ ਦੀਆਂ ਸੜਕਾਂ ਦੇ ਚੱਲ ਰਹੇ ਕੰਮ ਅਤੇ ਅਗਲੇ ਦਿਨਾਂ ਵਿੱਚ ਸੁਰੂ ਹੋਣ ਵਾਲੇ ਕੰਮਾਂ ਬਾਰੇ ਵੀ ਪੁੱਛਿਆ।
ਸਪੀਕਰ ਰਾਣਾ ਕੇ ਪੀ ਸਿੰਘ ਅਤੇ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਲੋੜਵੰਦਾਂ ਦੇ ਵੱਖ ਵੱਖ ਯੋਜਨਾਂਵਾਂ ਅਧੀਨ ਬਣਾਏ ਜਾ ਰਹੇ ਕਾਰਡ ਅਤੇ ਲਾਭਪਾਤਰੀਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਮਾਰਕੀਟ ਕਮੇਟੀ ਦੇ ਸਕੱਤਰ ਤੋਂ ਮੰਡੀਆਂ ਦੀ ਸਥਿਤੀ ਬਾਰੇ ਪੁੱਛਿਆ। ਦੋਵੇ ਆਗੂਆਂ ਨੇ ਹੋਰ ਵਿਭਾਗਾਂ ਤੋਂ ਵੀ ਉਹਨਾਂ ਦੇ ਕੰਮ ਕਾਜ ਦੀ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ ਦੇ ਚੱਲਦੇ ਪੰਜਾਬ ਸਰਕਾਰ ਨੇ ਸੂਬੇ ਵਿੱਚ ਵਿਕਾਸ ਨੂੰ ਹੁਣ ਮੁੜ ਹੁਲਾਰਾ ਦਿੱਤਾ ਹੈ ਇਸਲਈ ਵਿਕਾਸ ਕਾਰਜਾਂ ਦੀ ਰਫਤਾਰ ਵਿੱਚ ਹੋਰ ਤੇਜੀ ਲਿਆਦੀ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਕੋਵਿਡ ਦੀਆਂ ਸਾਵਧਾਨੀਆਂ ਨੂੰ ਅਪਣਾ ਕੇ ਲੋਕਾ ਨੂੰ ਸਰਕਾਰ ਵਲੋਂ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਈਆ ਜਾ ਰਹੀਆਂ ਹਨ। ਇਸ ਵਿੱਚ ਕੋਈ ਵੀ ਢਿੱਲ ਨਾ ਵਰਤੀ ਜਾਵੇ। ਇਸ ਮੋਕੇ ਲਾਰਜ ਸਕੇਲ ਇੰਡਸਟ੍ਰੀਜ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਜਿਲ•ਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦਰ ਦੱਸਗੁਰਾਈ, ਪੀ ਆਰ ਟੀ ਸੀ ਦੇ ਚੇਅਰਮੈਨ ਕਮਲਦੇਵ ਜੋਸ਼ੀ , ਐਸ ਡੀ ਐਮ ਮੈਡਮ ਕਨੂ ਗਰਗ, ਤਹਿਸੀਲਦਾਰ ਰਾਮ ਕ੍ਰਿਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
—