Site icon NewSuperBharat

ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਵਿਚ ਪਰਤੀਆਂ ਸੈਲਾਨੀਆਂ ਦੀਆ ਰੋਣਕਾਂ ***ਕੋਵਿਡ-19 ਤੋਂ ਬਚਾਅ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਏ ਸੈਲਾਨੀ ਵੇਖ ਰਹੇ ਹਨ ਵਿਰਾਸਤ ਏ ਖਾਲਸਾ



**ਥਰਮਲ ਸਕੈਨਿੰਗ, ਮਾਸਕ ਪਹਿਨਣਾ, ਸਮਾਜਿਕ ਦੂਰੀ ਸਣੇ ਸੈਨੀਟਾਈਜ਼ਰ ਆਦਿ ਦੀ ਵਰਤੋਂ ਲਾਜ਼ਮੀ ਕੀਤੀ
***ਵਿਰਾਸਤ ਏ ਖਾਲਸਾ ਦੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਸੈਲਾਨੀਆਂ ਦੀ ਆਮਦ ਤੋਂ ਪਹਿਲਾਂ ਕੀਤਾ ਗਿਆ ਸੇਨੇਟਾਈਜ਼

ਸ੍ਰੀ ਅਨੰਦਪੁਰ ਸਾਹਿਬ 11 ਨਵੰਬਰ (ਨਿਊ ਸੁਪਰ ਭਾਰਤ ਨਿਊਜ਼)

ਪੰਜਾਬ ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਅੱਜ ਤੋਂ ਖੋਲ੍ਹਣ ਦਾ ਫ਼ੈਸਲਾ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਜਿਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਪੂਰੀ ਤਰ੍ਹਾਂ ਦੇ ਨਾਲ ਸੈਨੇਟਾਈਜ਼ ਕੀਤਾ ਗਿਆ ਹੈ ਉਥੇ ਸੈਲਾਨੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਵਾਇਆ ਜਾ ਰਿਹਾ ਹੈ। ਵਿਰਾਸਤ-ਏ-ਖ਼ਾਲਸਾ ਕਰੋਨਾ ਮਹਾਂਮਾਰੀ ਕਰਕੇ ਮਾਰਚ ਮਹੀਨੇ ਤੋਂ ਬਾਅਦ ਲਗਾਤਾਰ ਬੰਦ ਹੈ ਪਰ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਇਸ ਨੂੰ ਅੱਜ ਬੁੱਧਵਾਰ ਤੋਂ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਗਿਆ ਹੈ।

ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਇਕ ਬੁਲਾਰੇ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਨੂੰ ਹਮੇਸ਼ਾ ਦੀ ਤਰ੍ਹਾਂ ਸਵੇਰੇ 10.00 ਵਜੇ ਤੋਂ ਸ਼ਾਮ 4.30 ਵਜੇ ਤੱਕ ਖੋਲਿਆ ਗਿਆ ਹੈ। ਇਸਦੇ ਲਈ ਪਹਿਲਾ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਸਾਰੇ ਜਰੂਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਹੈ।

ਅੱਜ ਸਵੇਰੇ ਤੋ ਹੀ ਵਿਰਾਸਤ ਏ ਖਾਲਸਾ ਵੇਖਣ ਲਈ ਸੈਲਾਨੀਆਂ ਦੀ ਆਮਦ ਸੁਰੂ ਹੋ ਗਈ। ਉਨ੍ਹਾਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਪ੍ਰਬੰਧਕਾਂ ਵਲੋਂ ਸਾਰੀਆਂ ਜਰੂਰੀ ਸਾਵਧਾਨੀਆਂ ਦੀ ਪਾਲਣਾ ਕਰਵਾਈ ਜਾ ਰਹੀ ਹੈ।

Exit mobile version