ਦੁਬੇਟਾ ਅਤੇ ਮਾਣਕਪੁਰ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਪ੍ਰੇਰਿਤ **ਮਿਸ਼ਨ ਫਤਿਹ ਤਹਿਤ ਕੋਵਿਡ ਦੀਆਂ ਸਾਵਧਾਨੀਆਂ ਅਪਨਾਉਣ ਦੀ ਦਿੱਤੀ ਪ੍ਰੇਰਨਾ

ਸ੍ਰੀ ਅਨੰਦਪੁਰ ਸਾਹਿਬ / 11 ਅਗਸਤ / ਨਿਊ ਸੁਪਰ ਭਾਰਤ ਨਿਊਜ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਿੰਡ ਦੁਬੇਟਾ ਅਤੇ ਮਾਣਕਪੁਰ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਡੀ.ਪੀ.ਓ ਜਗਮੋਹਣ ਕੋਰ ਨੇ ਦੱਸਿਆ ਕਿ ਕੋਵਿਡ ਦੇ ਚੱਲਦੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਦੇ ਵਿਭਾਗ ਵਲੋ ਦੁਬੇਟਾ ਅਤੇ ਮਾਣਕਪੁਰ ਵਿੱਚ ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਦੱਸਿਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਮਾਂ ਦਾ ਪਹਿਲਾ ਦੁੱਧ ਬੱਚੇ ਲਈ ਬਹੁਤ ਜਰੂਰੀ ਹੈ।ਇਸ ਦੁੱਧ ਵਿੱਚ ਬਹੁਤ ਸਾਰੀਆਂ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਹੁੰਦੀ ਹੈ। ਬੱਚਿਆ ਨੂੰ 6 ਮਹੀਨੇ ਤੱਕ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ।6 ਮਹੀਨੇ ਤੋਂ ਬਾਅਦ ਹੀ ਪਾਣੀ ਜਾ ਕੋਈ ਹੋਰ ਓਪਰੀ ਖੁਰਾਕ ਦੇਣੀ ਚਾਹੀਦੀ ਹੈ।

ਉਨ੍ਹਾ ਹੋਰ ਦੱਸਿਆ ਕਿ ਬੱਚੇ ਲਈ ਬੋਤਲ ਨਾਲ ਪਿਲਾਇਆ ਜਾਣਾ ਵਾਲਾ ਦੁੱਧ ਸਿਹਤ ਲਈ ਹਾਨੀਕਾਰਕ ਹੁੰਦਾ ਹੈ, ਇਸ ਨਾਲ ਇੰਨਫੈਕਸ਼ਨ ਹੋਣ ਦਾ ਡਰ ਹੁੰਦਾ ਹੈ। ਮਾਂ ਦਾ ਦੁੱਧ ਹੀ ਬੱਚੇ ਲਈ ਪੂਰਨ ਭੋਜਨ ਹੁੰਦਾ ਹੈ। ਦੁੱਧ ਪਿਲਾਉਣ ਤੋਂ ਪਹਿਲਾ ਮਾਂ ਨੂੰ ਆਪਣੇ ਹੱਥ ਅਤੇ ਸਰੀਰ ਨੂੰ ਚੰਗੀ ਤਰ੍ਹਾਂ ਸਾਫ ਕਰ ਲੈਣਾ ਚਾਹੀਦਾ ਹੈ। ਹਾਜਰ ਹੋਈਆਂ ਔਰਤਾਂ ਨੂੰ ਮਿਸ਼ਨ ਫਤਿਹ ਤਹਿਤ ਕੋਵਿਡ-19 ਦੀਆਂ ਪੂਰੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਕਿਹਾ ਗਿਆ, ਜਿਵੇ ਕਿ ਮਾਸਕ ਪਹਿਨਣਾ, ਵਾਰ-2 ਹੱਥ ਧੌਣਾ, ਸਮਾਜਿਕ ਦੂਰੀ ਬਣਾਏ ਰੱਖਣਾ, ਬਿਨ੍ਹਾਂ ਮਤਲਬ ਘਰ ਤੋਂ ਬਾਹਰ ਨਾ ਨਿਕਲਣਾ, ਪੰਜ ਸਾਲ ਤੋਂ ਛੋਟੇ ਬੱਚੇ ਅਤੇ ਬਜੁਰਗਾਂ ਨੂੰ ਘਰ ਤੋਂ ਬਾਹਰ ਨਿਕਲਣ ਤੋਂ ਮਨ੍ਹਾ ਕੀਤਾ ਗਿਆ। ਲੋਕਾਂ ਨੂੰ ਡੈਪੋ ਮੁਹਿੰਮ ਤਹਿਤ ਨਸ਼ਿਆ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ ਗਈ।